MUKTSAR News: ਆਮ ਆਦਮੀ ਪਾਰਟੀ ਦੇ ਵਿਧਾਇਕ (AAP MLA) ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਚੋਰੀ ਹੋਈ ਹੈ।ਵਿਧਾਇਕ ਦੇ ਘਰੋਂ ਸੋਨੇ ਦੀ ਚੋਰੀ ਹੋਈ ਹੈ। ਚੋਰੀ ਹੋਏ ਸੋਨੇ ਦੀ ਕੀਮਤ 13 ਲੱਖ ਰੁਪਏ ਦੱਸੀ ਜਾ ਰਹੀ ਹੈ।
ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਚੋਰੀ ਦੀ ਘਟਨਾ ਨੂੰ ਘਰ ਦੀ ਨੌਕਰਾਣੀ ਵੱਲੋਂ ਹੀ ਅੰਜਾਮ ਦਿੱਤਾ ਗਿਆ । ਇਸ ਸਬੰਧੀ ਪੁਲਿਸ ਨੇ ਵਿਧਾਇਕ ਦੇ ਪੀ ਏ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਿਧਾਇਕ ਕਾਕਾ ਬਰਾੜ ਦੇ ਪੀ ਏ ਨੇ ਦੱਸਿਆ ਕਿ ਬੀਤੇ ਦਿਨੀਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਘਰ ‘ਚ ਪਿਆ ਪੁਸ਼ਤੈਨੀ ਸੋਨਾ ਗਾਇਬ ਹੈ ਉਹਨਾਂ ਨੇ ਭਾਲ ਸ਼ੁਰੂ ਕੀਤੀ ਤਾਂ ਸੋਨਾ ਨਹੀਂ ਮਿਲਿਆ।
ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਬਿਆਨ ਕਰਤਾ ਅਨੁਸਾਰ ਸੋਨਾ ਘਰ ਵਿਚ ਕੰਮ ਕਰਨ ਵਾਲੀ ਔਰਤ ਨੇ ਹੀ ਚੁਕਿਆ। ਬਿਆਨ ਕਰਤਾ ਅਨੁਸਾਰ ਇਹ ਪੁਸ਼ਤੈਨੀ ਸੋਨਾ ਕਰੀਬ 25 ਤੋਲੇ ਹੈ ਅਤੇ ਇਸਦੀ ਕੀਮਤ ਕਰੀਬ 13 ਲੱਖ ਰੁਪਏ ਬਣਦੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਅਨੁਸਾਰ ਚੋਰੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੀ ਨੌਕਰਾਣੀ ਨੂੰ ਗ੍ਰਿਫਤਾਰ ਕਰ ਲਿਆ ਹੈ । ਜਿਸ ਨੂੰ ਕਲ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :