ਫ਼ਾਜ਼ਿਲਕਾ: ਇੱਥੇ ਦੀ ਦਾਣਾ ਮੰਡੀ ਵਿੱਚ ਇਕ ਵਾਰ ਫਿਰ ਕਿਸਾਨਾਂ ਦੀ ਫ਼ਸਲ ਵੱਧ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਕਮੇਟੀ ਨੇ ਦੂਜੀ ਵਾਰ ਨੋਟਿਸ ਜਾਰੀ ਕੀਤਾ।
ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਦੀ ਫ਼ਸਲ ਵੱਧ ਤੋਲੀ ਜਾ ਰਹੀ ਹੈ ਜਿਸ ਕਰਕੇ ਕਈ ਤਰ੍ਹਾਂ ਦੇ ਸਵਾਲ ਖਡ਼੍ਹੇ ਹੋ ਰਹੇ ਹਨ। ਕਿਸਾਨਾਂ ਵੱਲੋਂ ਅਧਿਕਾਰੀਆਂ ਤੋਂ ਅਜਿਹੇ ਮਾਮਲਿਆਂ 'ਤੇ ਠੱਲ੍ਹ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਜਦਕਿ ਅਜਿਹੇ ਮਾਮਲੇ ਵਾਰ-ਵਾਰ ਮਾਰਕੀਟ ਕਮੇਟੀ ਅਧਿਕਾਰੀਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਮਾਰਕੀਟ ਕਮੇਟੀ ਐਕਸ਼ਨ ਲੈ ਰਹੀ ਹੈ ਤੇ ਸਬੰਧਤ ਫਰਮਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਤੇ ਜੁਰਮਾਨਾ ਵੀ ਲਾਇਆ ਜਾ ਰਿਹਾ ਹੈ। ਹੁਣ ਤੱਕ 15 ਤੋਂ 20 ਫਰਮਾਂ ਨੂੰ ਨੋਟਿਸ ਕੱਢੇ ਜਾ ਚੁੱਕੇ ਨੇ ਤੇ ਪੰਜਾਹ ਹਜ਼ਾਰ ਤੋਂ ਵੱਧ ਦੇ ਜੁਰਮਾਨੇ ਕੀਤੇ ਜਾ ਚੁੱਕੇ ਹਨ।
ਇਕ ਵਾਰ ਫਿਰ ਮਾਰਕੀਟ ਕਮੇਟੀ ਫਾਜ਼ਿਲਕਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਦੂਜੀ ਵਾਰ ਕਿਸਾਨਾਂ ਦੀ ਫ਼ਸਲ ਵੱਧ ਤੋਲਣ ਦੇ ਮਾਮਲੇ 'ਚ ਨੋਟਿਸ ਜਾਰੀ ਕੀਤਾ ਗਿਆ ਹੈ।
ਉਧਰ ਟਰੱਕ ਯੂਨੀਅਨ ਪ੍ਰਧਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 100 ਗਰਾਮ ਫਸਲ ਮੌਸ਼ਚਰ ਦੇ ਚੱਲਦਿਆਂ ਵੱਧ ਤੋਲਣਾ ਆੜ੍ਹਤੀ ਦੀ ਮਜਬੂਰੀ ਬਣ ਜਾਂਦੀ ਹੈ ਤਾਂ ਕਿ ਟਰਾਂਸਪੋਰਟਰ ਨੂੰ ਦਿੱਕਤ ਨਾ ਆਵੇ ਪਰ 300-400 ਗਰਾਮ ਦਾ ਫ਼ਰਕ ਆਓਣਾ ਗ਼ਲਤ ਹੈ ਤੇ ਉਨ੍ਹਾਂ ਵੱਲੋਂ ਮੰਡੀ 'ਚ ਜਾ ਕੇ ਚੈੱਕ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ