ਪੜਚੋਲ ਕਰੋ

ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਪੋਲੀਓ ਵਾਇਰਸ ਪੰਜਾਬ 'ਚ ਆਉਣ ਦਾ ਖ਼ਤਰਾ, 14 ਲੱਖ ਬੱਚਿਆਂ ਨੂੰ ਪਿਲਾਈ ਜਾਏਗੀ ਪੋਲੀਓ ਖੁਰਾਕ

ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ।

Punjab News: ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਸਾਲ 2023 ਲਈ ਪਲਸ ਪੋਲੀਓ ਰਾਊਂਡ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 28 ਤੋਂ 30 ਮਈ ਤੱਕ ਕਰਵਾਇਆ ਜਾਵੇਗਾ।

ਪਲਸ ਪੋਲੀਓ ਮੁਹਿੰਮ ਦੀ ਮਹੱਤਤਾ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ 2010 ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਾਈਲਡ ਪੋਲੀਓ ਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ ਤੇ ਪੋਲੀਓ ਦਾ ਆਖਰੀ ਕੇਸ ਅਕਤੂਬਰ 2009 ਵਿੱਚ ਲੁਧਿਆਣਾ ਵਿੱਚ ਸਾਹਮਣੇ ਆਇਆ ਸੀ ਪਰ ਫਿਰ ਵੀ ਗੁਆਂਢੀ ਦੇਸ਼ਾਂ ਖਾਸ ਕਰਕੇ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਪੋਲੀਓ ਵਾਇਰਸ ਦੇ ਪੰਜਾਬ ਵਿੱਚ ਆਉਣ ਦਾ ਖ਼ਤਰੇ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਸਮੇਂ-ਸਮੇਂ ’ਤੇ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੋਲੀਓ ਵਾਇਰਸ ਦੇ ਸੂਬੇ ਵਿੱਚ ਆਉਣ ਦਾ ਖਤਰਾ ਵਧੇਰੇ ਮਹੱਤਵ ਰੱਖਦਾ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਪੋਲੀਓ ਦੇ ਸਭ ਤੋਂ ਵੱਧ ਕੇਸ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਏ ਹਨ। ਭਾਰਤ-ਪਾਕਿ ਸਰਹੱਦ ਪਾਰ ਕਰਨ ਵਾਲੇ ਵਿਅਕਤੀਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਅਟਾਰੀ ਬਾਰਡਰ ’ਤੇ ਟਰਾਂਜ਼ਿਟ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੁੱਲ੍ਹਣ ’ਤੇ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਚੌਕੀ ਵਿਖੇ ਟੀਕਾਕਰਨ ਸਾਈਟਾਂ ਸਥਾਪਤ ਕੀਤੀਆਂ ਗਈਆਂ ਹਨ।

ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਦੱਸਿਆ ਕਿ ਇਹ ਰਾਊਂਡ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਪਠਾਨਕੋਟ, ਪਟਿਆਲਾ, ਐਸਬੀਐਸ ਨਗਰ ਤੇ ਤਰਨ ਤਾਰਨ ਸਮੇਤ 12 ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਪਹਿਲੇ ਦਿਨ ਬੂਥ ਬਣਾਏ ਜਾਣਗੇ ਤੇ ਬਾਕੀ ਦੋ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ ਇਸ ਰਾਊਂਡ ਵਿੱਚ ਪੰਜ ਸਾਲ ਦੀ ਉਮਰ ਦੇ 14,83,072 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 7054 ਬੂਥ ਬਣਾਏ ਜਾਣਗੇ, 13136 ਘਰ-ਘਰ ਜਾਣ ਵਾਲੀਆਂ ਟੀਮਾਂ, 334 ਮੋਬਾਈਲ ਟੀਮਾਂ ਤੇ 279 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਲ 27109 ਵੈਕਸੀਨੇਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 1335 ਸੁਪਰਵਾਈਜ਼ਰ ਵੈਕਸੀਨੇਟਰਾਂ ਦੇ ਕੰਮ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਟੀਮਾਂ 5109 ਉੱਚ ਜੋਖਮ ਵਾਲੇ ਖੇਤਰਾਂ ਦਾ ਵੀ ਦੌਰਾ ਕਰਨਗੀਆਂ ਜਿਨ੍ਹਾਂ ਵਿੱਚ 2107 ਝੁੱਗੀਆਂ, 132 ਉਸਾਰੀ ਵਾਲੀਆਂ ਥਾਵਾਂ, 902 ਖਾਨਾਬਦੋਸ਼ ਸਾਈਟਾਂ, 132 ਇੱਟਾਂ ਦੇ ਭੱਠਿਆਂ ਤੇ 729 ਹੋਰ ਸਾਈਟਾਂ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਦਾ ਹੋਏਗਾ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Embed widget