Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਅਕਾਲੀ ਦਲ ਦਾ ਚੋਣਾਂ ਤੋਂ ਪਹਿਲਾਂ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਨਵਾਂ ਹਲਕਾ...
Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਜ਼ੋਰਾਂ ਨਾਲ ਤਿਆਰੀ ਕਰ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ...

Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਜ਼ੋਰਾਂ ਨਾਲ ਤਿਆਰੀ ਕਰ ਰਹੀਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ ਕੀਤਾ ਹੈ। ਦਰਅਸਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਇਲਾਕਿਆਂ ਵਿਚ ਹਲਕਾ ਇੰਚਾਰਜ ਵੀ ਥਾਪੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਜਲੰਧਰ ਦੇ ਕਰਤਾਰਪੁਰ ਵਿਧਾਨ ਸਭਾ ਹਲਕੇ ਲਈ ਵੀ ਨਵਾਂ ਹਲਕਾ ਇੰਚਾਰਜ ਥਾਪ ਦਿੱਤਾ ਗਿਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਮਹਿੰਦਰ ਸਿੰਘ ਕੇਪੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਿਸ਼ਵਾਸ ਜਤਾਇਆ ਕਿ ਮਹਿੰਦਰ ਸਿੰਘ ਕੇ.ਪੀ. ਆਪਣੀ ਮਿਹਨਤ ਅਤੇ ਪੂਰੀ ਟੀਮ ਨਾਲ ਕਰਤਾਰਪੁਰ ਦੇ ਨਾਲ-ਨਾਲ ਪੂਰੇ ਦੁਆਬੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਗੇ।
It is a great pleasure to announce the appointment of veteran leader S. Mohinder Singh Kaypee as the Halka Incharge of the Shiromani Akali Dal for the Kartarpur Assembly constituency.
— Sukhbir Singh Badal (@officeofssbadal) February 13, 2026
I wish Kaypee ji all success in this new role. I am confident that he will further strengthen… pic.twitter.com/P1Eaqrixps
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























