Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕਾਂਗਰਸ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਸਿਆਸੀ ਕਦਮ ਚੁੱਕਦਿਆਂ ਆਪਣੀ ਨਵੀਂ ਸਿਆਸੀ ਪਾਰਟੀ...
Punjab News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਕਾਂਗਰਸ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਡਾ. ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਸਿਆਸੀ ਕਦਮ ਚੁੱਕਦਿਆਂ ਆਪਣੀ ਨਵੀਂ ਸਿਆਸੀ ਪਾਰਟੀ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦੇ ਗਠਨ ਦਾ ਐਲਾਨ ਕੀਤਾ ਗਿਆ। ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਮੈਡਮ ਨਵਜੋਤ ਕੌਰ ਸਿੱਧੂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਭਾਰਤੀ ਰਾਸ਼ਟਰਵਾਦੀ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।
ਜਾਣੋ ਕੀ ਬੋਲੀ ਨਵਜੋਤ ਕੌਰ ਸਿੱਧੂ?
ਚੋਣਾਂ ਲਈ ਆਪਣਾ ਏਜੰਡਾ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡਾ ਮੇਨ ਮਕਸਦ ਕਿਸਾਨੀ 'ਤੇ ਰਹੇਗਾ ਅਤੇ ਤਜ਼ਰਬੇਕਾਰ ਨੂੰ ਹੀ ਮੰਤਰੀ ਮੰਡਲ ਦਿੱਤਾ ਜਾਵੇਗਾ। ਮੰਤਰੀ ਨੂੰ ਇਸ ਦੀ ਰਿਪੋਰਟ ਇਕ ਮਹੀਨੇ ਵਿਚ ਹੀ ਦੇਣੀ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਵੀ ਕਰਨ ਦਿੱਤੀ ਜਾਵੇਗੀ ਅਤੇ ਸਰਕਾਰੀ ਦੇਖ-ਰੇਖ ਵਿੱਚ ਹੀ ਅਫ਼ੀਮ ਦੀ ਖੇਤੀ ਹੋਵੇਗੀ।
ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਨੂੰ ਲੈ ਸਵਾਲਿਆ ਨਿਸ਼ਾਨ
ਦੱਸ ਦੇਈਏ ਕਿ ਜਿੱਥੇ ਨਵਜੋਤ ਕੌਰ ਸਿੱਧੂ ਨਵੀਂ ਪਾਰਟੀ 'ਚ ਸਰਗਰਮ ਹੋ ਗਏ ਹਨ, ਉੱਥੇ ਹੀ ਉਨ੍ਹਾਂ ਦੇ ਪਤੀ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਜੇ ਸਿਆਸਤ ਤੋਂ ਦੂਰ ਨਜ਼ਰ ਆ ਰਹੇ ਹਨ। ਸੂਤਰਾਂ ਅਨੁਸਾਰ ਉਹ ਫਿਲਹਾਲ ਆਪਣੇ ਮਨੋਰੰਜਨ ਜਗਤ ਦੇ ਕੈਰੀਅਰ 'ਤੇ ਧਿਆਨ ਦੇ ਰਹੇ ਹਨ, ਹਾਲਾਂਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਦੇ ਨਵੀਂ ਪਾਰਟੀ 'ਚ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮਾਹਿਰਾਂ ਦਾ ਮੰਨਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਦਾ ਇਹ ਕਦਮ ਸੱਤਾ ਵਿਰੋਧੀ ਵੋਟਾਂ ਨੂੰ ਹੋਰ ਵੰਡ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















