Punjab News: ਪੰਜਾਬ ਸਿਆਸਤ ‘ਚ ਹਲਚਲ ਤੇਜ਼, ਸੀਨੀਅਰ ਆਗੂਆਂ ਸਣੇ ‘ਆਪ’ ‘ਚ ਸ਼ਾਮਲ ਹੋਏ ਕਈ ਨੌਜਵਾਨ, ਤਸਵੀਰਾਂ ਹੋਈਆਂ ਵਾਇਰਲ...
Bathinda News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ...

Bathinda News: ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਦਾ ਸਿਆਸੀ ਪਾਰਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਠਿੰਡਾ ਵਿੱਚ ਉਸ ਸਮੇਂ ਵੱਡਾ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (AAP) ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਅਤੇ ਐਸ.ਓ.ਆਈ. (SOI) ਨੂੰ ਅਲਵਿਦਾ ਕਹਿੰਦਿਆਂ 200 ਤੋਂ ਵੱਧ ਨੌਜਵਾਨਾਂ ਨੇ ‘ਆਪ’ ਦਾ ਪੱਲਾ ਫੜ ਲਿਆ।
ਜਾਣੋ ਮੀਡੀਆ ਨਾਲ ਗੱਲਬਾਤ ਦੌਰਾਨ ਕੀ ਬੋਲੇ
ਮੀਡੀਆ ਨਾਲ ਗੱਲਬਾਤ ਕਰਦਿਆਂ ਪੀ.ਸੀ.ਏ. (PCA) ਪ੍ਰਧਾਨ ਅਮਰਜੀਤ ਮਹਿਤਾ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ 200 ਤੋਂ ਵੱਧ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਜਤਾਉਂਦਿਆਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵਿੱਚ ਨੌਜਵਾਨਾਂ ਦੇ ਸ਼ਾਮਿਲ ਹੋਣ ਦਾ ਇਹ ਸਿਲਸਿਲਾ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗਾ, ਜਿਸ ਨਾਲ ਜ਼ਮੀਨੀ ਪੱਧਰ ਉੱਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਲੋਕ ਹਿੱਤਾਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਨੌਜਵਾਨ
ਦੂਜੇ ਪਾਸੇ, ਐਸ.ਓ.ਆਈ. (SOI) ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਹਿੱਸਾ ਬਣੇ ਨੌਜਵਾਨ ਸਾਗਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ ਪੱਖੀ ਗਤੀਵਿਧੀਆਂ ਅਤੇ ਨੀਤੀਆਂ ਤੋਂ ਕਾਫੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਉਸ ਪਾਰਟੀ ਨਾਲ ਜੁੜ ਗਏ ਹਨ ਜੋ ਅਸਲ ਅਰਥਾਂ ਵਿੱਚ ਆਮ ਲੋਕਾਂ ਦੇ ਹੱਕਾਂ ਲਈ ਕੰਮ ਕਰ ਰਹੀ ਹੈ।
ਇਸ ਨਵੀਂ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਦਾ ਇਹ ਵੱਡਾ ਕਾਫ਼ਲਾ ‘ਆਪ’ ਲਈ ਵੱਡਾ ਸਹਾਰਾ ਬਣਦਾ ਨਜ਼ਰ ਆ ਰਿਹਾ ਹੈ।
Read MOre: Election 2027: ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, ਕਾਂਗਰਸ 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਛੱਡਿਆ ਇਸ ਪਾਰਟੀ ਦਾ ਸਾਥ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















