ਪੜਚੋਲ ਕਰੋ

ਇੱਕ ਮਿਸ਼ਨ ਹੈ ਜੋ ਮੈਂ ਪੰਜਾਬ, ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ ਅਮਰਿੰਦਰ

ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। “ਮੇਰੇ ਕੋਲ ਇੱਕ ਮਿਸ਼ਨ ਹੈ ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ”, ਉਸਨੇ ਟਿੱਪਣੀ ਕੀਤੀ।

ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਨ੍ਹਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।

ਕੈਪਟਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਕੋਈ ਸ਼ਾਸਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਰਮਨੀ ਵਿੱਚ ਜੋ ਵਾਪਰਿਆ, ਉਹ ਇੱਕ ਮੁੱਖ ਮੰਤਰੀ ਲਈ ਅਣਹੋਣੀ ਸੀ। ਉਨ੍ਹਾਂ ਕਿਹਾ ਕਿ ਇਹ ਰਾਘਵ ਚੱਢਾ ਹੀ ਹੈ ਜੋ ਅਰਵਿੰਦ ਕੇਜਰੀਵਾਲ ਦੀ ਕਮਾਨ ਹੇਠ ਸ਼ੋਅ ਚਲਾ ਰਿਹਾ ਹੈ।

ਸੀਨੀਅਰ ਆਗੂ ਨੇ ਕਿਹਾ ਕਿ ਇਹ ਇੱਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ਵਿੱਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। “ਇਸਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ”, ਉਨ੍ਹਾਂ ਨੇ ‘ਆਪ’ ਲੀਡਰਸ਼ਿਪ 'ਤੇ ਤੰਜ ਕਸਦੇ ਕਿਹਾ।

ਇਸ ਦਿੱਗਜ ਆਗੂ ਨੇ ਪੰਜਾਬ ਵਿੱਚ 'ਆਪ' ਸਰਕਾਰ ਦੇ ਬਚਣ 'ਤੇ ਸ਼ੰਕਾ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਕਰਨਗੇ। “ਸਾਨੂੰ ਲੜਾਈ ਲਈ ਤਿਆਰ ਰਹਿਣਾ ਪਵੇਗਾ ਅਤੇ ਜਦੋਂ ਵੀ ਮੌਕਾ ਮੰਗੇਗਾ ਅਸੀਂ ਲੜਾਂਗੇ”, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ 'ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।”

ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ 'ਚ ਹੋ ਰਹੇ ਘਟਨਾਕ੍ਰਮ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ 'ਚ ਨਹੀਂ ਰਹੇ।

ਅਮਨ-ਕਾਨੂੰਨ ਦੇ ਮੁੱਦੇ ਅਤੇ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਵਰਗੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਦੁਸ਼ਮਣ ਮੁਹਾਲੀ ਵਿੱਚ ਹਮਲਾ ਕਰ ਸਕਦੇ ਹਨ, ਜੋ ਚੰਡੀਗੜ੍ਹ ਦੇ ਬਹੁਤ ਨੇੜੇ ਹੈ।

ਸਾਬਕਾ ਮੁੱਖ ਮੰਤਰੀ ਨੇ ਕਈ ਮੁੱਦਿਆਂ ਖਾਸ ਕਰਕੇ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਨਜਿੱਠਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਠੋਸ ਯਤਨਾਂ ਦਾ ਸੁਝਾਅ ਦਿੱਤਾ। ਪਰ, ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸਹਿਯੋਗੀ ਪਹੁੰਚ ਅਪਣਾਉਣ ਦੀ ਬਜਾਏ ਕੇਂਦਰ ਨਾਲ ਟਕਰਾਅ ਦਾ ਰਾਹ ਅਖਤਿਆਰ ਕਰ ਲਿਆ ਹੈ ਜੋ ਸੂਬੇ ਲਈ ਠੀਕ ਨਹੀਂ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget