Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਇਸ ਪਾਰਟੀ ਦਾ ਆਗੂ 'AAP' 'ਚ ਸ਼ਾਮਲ; ਜਾਣੋ ਕਿਉਂ ਬਦਲੀ ਪਾਰਟੀ...
Punjab News: ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਆਗੂ ਅਤੇ ਆੜ੍ਹਤੀਆ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕੁਲਵੰਤ ਰਾਏ ਪੱਬੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ...

Punjab News: ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਆਗੂ ਅਤੇ ਆੜ੍ਹਤੀਆ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਕੁਲਵੰਤ ਰਾਏ ਪੱਬੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੁਲਵੰਤ ਰਾਏ ਪੱਬੀ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਚੁੱਕੇ ਗਏ ਇਤਿਹਾਸਕ ਕਦਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਪੱਬੀ ਰਾਜ ਕੁਮਾਰ ਚੱਬੇਵਾਲ (ਐਮਪੀ) ਅਤੇ ਹਰਜੀ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਪੱਬੀ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਾਮ ਪਾਲ ਉੱਪਲ (ਮੇਅਰ ਫਗਵਾੜਾ) ਅਤੇ ਜਸਪਾਲ ਸਿੰਘ ਵੀ ਮੌਜੂਦ ਸਨ। ਹਰਜੀ ਮਾਨ ਵੱਲੋਂ ਸੋਸ਼ਲ ਮੀਡੀਆ ਹੈਂਡਲ ਉੱਪਰ ਇਸਦੀ ਤਸਵੀਰ ਵੀ ਸਾਂਝੀ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















