Punjab News: ਪੰਜਾਬ ਸਰਕਾਰ ਨੇ ਕਪੂਰਥਲਾ ਸਾਈਬਰ ਸੈੱਲ ਇੰਚਾਰਜ ਦੀਪਕ ਸ਼ਰਮਾ ਨੂੰ ਡੀਐਸਪੀ ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ। ਸੋਮਵਾਰ ਨੂੰ ਐਸਐਸਪੀ ਗੌਰਵ ਤੂਰਾ ਅਤੇ ਐਸਪੀ-ਹੈੱਡਕੁਆਰਟਰ ਗੁਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਵਿਭਾਗੀ ਬੈਚ ਲਗਾ ਕੇ ਨਵੀਂ ਜ਼ਿੰਮੇਵਾਰੀ ਸੌਂਪੀ।
ਦੱਸ ਦੇਈਏ ਕਿ ਦੀਪਕ ਸ਼ਰਮਾ 2003 ਵਿੱਚ ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੂੰ ਇਹ ਨੌਕਰੀ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮਿਲੀ ਸੀ। ਉਨ੍ਹਾਂ ਦੇ ਪਿਤਾ ਅਸ਼ੋਕ ਕੁਮਾਰ ਸ਼ਰਮਾ ਐਸਪੀ ਸਨ। ਆਪਣੀ ਸੇਵਾ ਦੌਰਾਨ ਸ਼ਰਮਾ ਨੇ ਕਪੂਰਥਲਾ ਦੇ ਵੱਖ-ਵੱਖ ਥਾਣਿਆਂ ਵਿੱਚ ਐਸਐਚਓ ਵਜੋਂ ਕੰਮ ਕੀਤਾ।
ਇਨ੍ਹਾਂ ਵਿੱਚ ਥਾਣਾ ਸਿਟੀ, ਥਾਣਾ ਬੇਗੋਵਾਲ ਅਤੇ ਥਾਣਾ ਤਲਵੰਡੀ ਚੌਧਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਥਾਣਾ ਸਿਟੀ ਹੁਸ਼ਿਆਰਪੁਰ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ। ਤਰੱਕੀ ਤੋਂ ਬਾਅਦ ਦੀਪਕ ਸ਼ਰਮਾ ਨੇ ਪੰਜਾਬ ਸਰਕਾਰ, ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਗੌਰਵ ਤੂਰਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵਾਂਗ ਪੂਰੀ ਜ਼ਿੰਮੇਵਾਰੀ ਅਤੇ ਵਫ਼ਾਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।