Punjab News: ਪੰਜਾਬ ਪੁਲਿਸ ਵਿਭਾਗ ਵਿੱਚ ਲਗਾਤਾਰ ਟਰਾਂਸਫਰ ਜਾਰੀ ਹੈ। ਜਿਸ ਕਾਰਨ ਮੁਲਾਜ਼ਮਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਪੀਐੱਸ/ਪੀਪੀਐੱਸ (IPS/PPS) ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ 4 ਆਈਪੀਐੱਸ/ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। 

Continues below advertisement

ਜਾਣਕਾਰੀ ਲਈ ਦੱਸ ਦੇਈਏ ਕਿ ਜਾਰੀ ਹੁਕਮਾਂ ਮੁਤਾਬਕ ਕੌਸਤੁਭ ਸ਼ਰਮਾ ਨੂੰ IGP ANTF ਪੰਜਾਬ, SAS ਨਗਰ ਤਾਇਨਾਤ ਕੀਤਾ ਗਿਆ ਹੈ, ਜਦਕਿ ਅਸ਼ੀਸ਼ ਚੌਧਰੀ ਨੂੰ IGP ਕਾਊਂਟਰ ਇੰਟੈਲੀਜੈਂਸ ਪੰਜਾਬ SAS ਨਗਰ ਵਿਚ ਨਵਾਂ ਚਾਰਜ ਮਿਲਿਆ ਹੈ।

Continues below advertisement

ਵਰਿੰਦਰ ਸਿੰਘ ਬਰਾੜ ਦੀਆਂ ਸੇਵਾਵਾਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਦੇ ਹਵਾਲੇ ਕੀਤਾ ਗਿਆ ਹੈ, ਜਦਕਿ ਜਗਤ ਪ੍ਰੀਤ ਸਿੰਘ ਨੂੰ ਵੀ ਵਿਜੀਲੈਂਸ ਬਿਊਰੋ ਵਿਚ ਤਾਇਨਾਤ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਹੁਕਮ ਦਿੱਤੇ ਗਏ ਹਨ ਕਿ ਸਾਰੇ ਅਧਿਕਾਰੀ ਆਪਣੀ ਨਵੀਂ ਤਾਇਨਾਤੀ ’ਤੇ ਤੁਰੰਤ ਚਾਰਜ ਸੰਭਾਲਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।