Punjab News: ਪੰਜਾਬ ਵਿੱਚ ਫੇਰਬਦਲ ਜਾਰੀ ਹੈ। ਇਸ ਦੌਰਾਨ, ਪੰਜਾਬ ਸਰਕਾਰ ਨੇ ਪ੍ਰੋਸੈਸਿੰਗ ਵਿਭਾਗ ਦੇ ਅੰਦਰ ਤਬਾਦਲੇ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿੱਚ ਇੱਕ ਆਈਪੀਐਸ ਅਤੇ ਤਿੰਨ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਸ਼ਾਮਲ ਹਨ। ਸੂਚੀ ਵਿੱਚ ਸੋਨਮ, ਅੰਕੁਰ ਮਹੇਂਦਰੂ, ਜਗਦੀਪ ਸਹਿਗਲ ਅਤੇ ਸੰਜੀਵ ਕੁਮਾਰ ਸ਼ਾਮਲ ਹਨ।

Continues below advertisement

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਈ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਜਿਸ ਨਾਲ ਪੁਲਿਸ ਵਿਭਾਗ ਵਿੱਚ ਹਲਚਲ ਮੱਚੀ ਹੋਈ ਹੈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਸੀ। ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਘੋਸ਼ਣਾ ਤੋਂ ਪਹਿਲਾਂ ਹੀ ਸਰਕਾਰ ਨੇ DSP ਰੈਂਕ ਦੇ 61 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। 

Continues below advertisement

ਇਸ ਸਬੰਧ ਵਿੱਚ ਪੰਜਾਬ ਦੇ ਪੁਲਿਸ ਮਹਾਂਨਿਰਦੇਸ਼ਕ ਗੌਰਵ ਯਾਦਵ ਨੇ ਅਧਿਕਾਰਿਕ ਹੁਕਮ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 6 ACP ਨੂੰ ਵੀ ਵੱਖ-ਵੱਖ ਥਾਵਾਂ ‘ਤੇ DSP ਵਜੋਂ ਤਾਇਨਾਤ ਕੀਤਾ ਗਿਆ ਹੈ। ਇੱਥੇ ਤੱਕ ਕਿ ਕਾਫ਼ੀ ਸਮੇਂ ਤੋਂ ਤਰੱਕੀ ਦੀ ਉਡੀਕ ਕਰ ਰਹੇ 15 ਅਧਿਕਾਰੀਆਂ ਨੂੰ ਵੀ DSP ਦੇ ਅਹੁਦੇ ‘ਤੇ ਨਿਯੁਕਤੀ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਨਾਲ ਪੁਲਿਸ ਵਿਭਾਗ ਵਿੱਚ ਨਵੀਂ ਤੈਨਾਤੀਆਂ, ਤਬਾਦਲਿਆਂ ਅਤੇ ਤਰੱਕੀਆਂ ਦੀ ਵੱਡੀ ਲਹਿਰ ਦੇਖਣ ਨੂੰ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।