Punjab News: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫਿਰ ਭਗਵੰਤ ਮਾਨ ਸਰਕਾਰ ਖਿਲਾਫ ਤਿੱਖਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਇਸ ਵੇਲੇ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਥਾਂ ਦਹਿਸ਼ਤ ਦਾ ਮਾਹੌਲ ਹੈ। ਇੱਥੇ ਗੈਂਗਸਟਰ ਜਿਵੇਂ ਚਾਹੁੰਦੇ ਹਨ, ਉਵੇਂ ਹੀ ਕਰਦੇ ਹਨ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਡੱਕਣ ਵਾਲਾ ਕੋਈ ਨਹੀਂ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇ ‘ਆਪ’ ਸਰਕਾਰ ਲੋਕਾਂ ਨੂੰ ਵਧੀਆ ਸੁੱਖ ਸਹੂਲਤਾਂ ਨਹੀਂ ਦੇ ਸਕਦੀ ਤਾਂ ਘੱਟੋ-ਘੱਟ ਅਮਨ ਕਾਨੂੰਨ ਦੀ ਸਥਿਤੀ ਤਾਂ ਕਾਇਮ ਰੱਖ ਹੀ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਤੇ ਅਫ਼ਸਰਸ਼ਾਹੀ ਵੀ ਸਰਕਾਰ ਦੇ ਕਹਿਣੇ ਵਿੱਚ ਨਹੀਂ ਹੈ।
ਦੱਸ ਦਈਏ ਕਿ ਸੁਖਬੀਰ ਬਾਦਲ ਲੰਘੇ ਦਿਨ ਮਰਹੂਮ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਘਰ ਆਏ ਸੀ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸੂਬੇ ਨੂੰ ਤਰੱਕੀ ਦੇ ਰਾਹ ਪਾਇਆ ਸੀ। ਇਸ ਮਗਰੋਂ ਕਾਂਗਰਸ ਪਾਰਟੀ ਦੀ ਸਰਕਾਰ ਆਈ ਤੇ ਹੁਣ ਆਮ ਆਦਮੀ ਪਾਰਟੀ ਤਰੱਕੀ ਦੇ ਮਾਮਲੇ ਵਿੱਚ ਸੂਬੇ ਨੂੰ 10 ਸਾਲ ਪਿੱਛੇ ਲੈ ਗਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ