Punjab News: ਪੰਜਾਬ ਪੁਲਿਸ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਐਸਐਚਓ ਸਬੰਧੀ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਐਸਐਚਓ ਇੰਸਪੈਕਟਰ ਪਰਮਜੀਤ ਸਿੰਘ ਨੂੰ ਮੋਹਾਲੀ ਜ਼ਿਲ੍ਹੇ ਦੀ ਸੀਬੀਆਈ ਅਦਾਲਤ ਵਿੱਚ ਦੋ ਲੰਬੇ ਸਮੇਂ ਤੋਂ ਚੱਲ ਰਹੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ। ਇਹ ਮਾਮਲਾ 1993 ਦੇ ਇੱਕ ਫਰਜ਼ੀ ਐਨਕਾਊਂਟਰ ਦਾ ਹੈ।

ਦੱਸਣਯੋਗ ਹੈ ਕਿ ਅਦਾਲਤ ਨੇ 1992 ਅਤੇ 1993 ਦੇ ਦੋ ਮਾਮਲਿਆਂ ਵਿੱਚ ਸੁਣਵਾਈ ਕੀਤੀ। ਇਸ ਦੌਰਾਨ, ਅਦਾਲਤ ਨੇ 1993 ਦੇ ਐਨਕਾਊਂਟਰ ਕੇਸ ਨੂੰ ਫਰਜ਼ੀ ਸਾਬਤ ਕੀਤਾ ਹੈ। ਇਸ ਘਟਨਾ ਵਿੱਚ ਸ਼ਾਮਲ ਥਾਣਾ ਬਿਆਸ ਦੇ ਤਤਕਾਲੀ ਐਸਐਚਓ ਨੂੰ ਦੋਸ਼ੀ ਠਹਿਰਾਇਆ ਗਿਆ। ਐਸਐਚਓ 'ਤੇ ਅਗਵਾ ਅਤੇ ਗੈਰ-ਕਾਨੂੰਨੀ ਹਿਰਾਸਤ ਦਾ ਦੋਸ਼ ਹੈ। ਮੋਹਾਲੀ ਸੀਬੀਆਈ ਅਦਾਲਤ ਦੇ ਜੱਜ ਬਲਜਿੰਦਰ ਸਿੰਘ ਸਰਨ ਨੇ ਕੇਸ ਦੀ ਸੁਣਵਾਈ ਕਰਦੇ ਹੋਏ ਫੈਸਲਾ ਸੁਣਾਇਆ ਹੈ।

ਐਸਐਚਓ ਪਰਮਜੀਤ ਸਿੰਘ ਨੂੰ 10 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਸੁਣਵਾਈ ਦੌਰਾਨ ਇੱਕ ਹੋਰ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ, ਜਦੋਂ ਕਿ ਪਰਮਜੀਤ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ, ਇਸ ਮਾਮਲੇ ਵਿੱਚ 3 ਹੋਰ ਪੁਲਿਸ ਕਾਂਸਟੇਬਲਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਫੈਸਲਾ ਸੁਣਾਏ ਜਾਣ ਸਮੇਂ ਇੱਕ 32 ਸਾਲਾ ਵਿਅਕਤੀ ਵੀ ਅਦਾਲਤ ਵਿੱਚ ਮੌਜੂਦ ਸੀ। ਉਹ ਵਿਅਕਤੀ ਮਾਰੇ ਗਏ ਕਾਂਸਟੇਬਲਾਂ ਵਿੱਚੋਂ ਇੱਕ ਦਾ ਪੁੱਤਰ ਸੀ। ਉਸਦੇ ਪਿਤਾ ਦੀ ਮੌਤ ਉਸਦੇ ਜਨਮ ਤੋਂ ਪਹਿਲਾਂ ਹੀ ਹੋ ਗਈ ਸੀ।

ਜਾਣੋ ਪੂਰਾ ਮਾਮਲਾ

ਕਾਂਸਟੇਬਲ ਸੁਰਮੁਖ ਸਿੰਘ, ਉਮਰ 26, ਅਤੇ ਸੁਖਵਿੰਦਰ ਸਿੰਘ, ਉਮਰ 20, ਨੂੰ 18 ਅਪ੍ਰੈਲ, 1993 ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕਿਆ ਗਿਆ ਸੀ। ਉਨ੍ਹਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ, ਮਜੀਠਾ ਪੁਲਿਸ ਨੇ ਉਨ੍ਹਾਂ ਨੂੰ 'ਮੁਕਾਬਲੇ ਵਿੱਚ ਮਾਰੇ ਗਏ ਅਣਪਛਾਤੇ ਅੱਤਵਾਦੀ' ਐਲਾਨ ਦਿੱਤਾ। ਉਨ੍ਹਾਂ ਦੀਆਂ ਲਾਸ਼ਾਂ ਦਾ ਬਿਨਾਂ ਪਛਾਣ ਦੇ ਸਸਕਾਰ ਕਰ ਦਿੱਤਾ ਗਿਆ।

ਦੋਸ਼ੀ ਪਰਮਜੀਤ ਸਿੰਘ, ਜੋ ਉਸ ਸਮੇਂ ਬਿਆਸ ਦੇ ਐਸਐਚਓ ਸਨ ਅਤੇ ਬਾਅਦ ਵਿੱਚ ਐਸਪੀ ਬਣੇ, ਹੁਣ 67 ਸਾਲਾਂ ਦੇ ਹਨ। ਬੁੱਧਵਾਰ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਸਰਾਂ ਨੇ ਉਸਨੂੰ ਕਾਂਸਟੇਬਲਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦਾ ਦੋਸ਼ੀ ਪਾਇਆ। ਉਸਨੂੰ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਇਸ ਤਰ੍ਹਾਂ ਕਈ ਸਾਲਾਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ ਮਿਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।