ਪੜਚੋਲ ਕਰੋ

Punjab News: 'ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ'

Punjab News: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ

Punjab News: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ। 
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ। 

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ 'ਦੂਰ ਦੇ ਸੁਪਨੇ' ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ।

ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ।

ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget