(Source: ECI/ABP News)
Punjab Covid update: ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਪਰ ਮਾਸਕ ਜ਼ਰੂਰ ਪਾ ਕੇ ਰੱਖੋ-ਸਿਹਤ ਮੰਤਰੀ
ਸਰਕਾਰ ਰਾਜ ਵਿੱਚ ਕੋਵਿਡ ਨਾਲ ਸਬੰਧਤ ਕੋਈ ਪਾਬੰਦੀਆਂ ਲਗਾਉਣ ਜਾਂ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਅਜੇ ਕੋਈ ਯੋਜਨਾ ਨਹੀਂ ਹੈ। ਵਰਤਮਾਨ ਵਿੱਚ, ਲੋਕਾਂ ਨੂੰ ਇਸ ਘਾਤਕ ਬਿਮਾਰੀ ਤੋਂ ਬਚਣ ਲਈ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ।
![Punjab Covid update: ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਪਰ ਮਾਸਕ ਜ਼ਰੂਰ ਪਾ ਕੇ ਰੱਖੋ-ਸਿਹਤ ਮੰਤਰੀ There is no need for people to be afraid but they must wear a mask says Health Minister Punjab Covid update: ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਪਰ ਮਾਸਕ ਜ਼ਰੂਰ ਪਾ ਕੇ ਰੱਖੋ-ਸਿਹਤ ਮੰਤਰੀ](https://feeds.abplive.com/onecms/images/uploaded-images/2022/12/27/d3febc091a297fc55e2b4c0f86e3439a1672147963965370_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਹਸਪਤਾਲ ਵਿੱਚ 120 ਬਿਸਤਰਿਆਂ ਵਾਲੇ ਵਿਸ਼ੇਸ਼ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਅਤੇ ਆਕਸੀਜਨ, ਵੈਂਟੀਲੇਟਰਾਂ, ਸਿਹਤ ਸਟਾਫ਼, ਕੋਵਿਡ ਟੀਕਾਕਰਨ ਸਮੇਤ ਜ਼ਰੂਰੀ ਦਵਾਈਆਂ ਅਤੇ ਹੋਰ ਕੋਵਿਡ ਸਹੂਲਤਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਆਈਸੋਲੇਸ਼ਨ ਵਾਰਡ ਵਿੱਚ ਸਫ਼ਾਈ ਦਾ ਵਿਸ਼ੇਸ਼ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਦੇ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
Amid rising Covid infections in China & other parts of world, Health Minister Chetan Singh @jouramajra took stock of mock drill held at District Hospital, Mohali. Health Minister visited 120-bed special Covid Isolation Ward in hospital & inquired about availability of facilities. pic.twitter.com/sHcbCVwr3n
— Government of Punjab (@PunjabGovtIndia) December 27, 2022
ਜ਼ਿਕਰਯੋਗ ਹੈ ਕਿ ਚੀਨ ਸਮੇਤ ਕੁਝ ਦੇਸ਼ਾਂ 'ਚ ਕੋਵਿਡ ਪਾਜ਼ਿਟਿਵ ਮਾਮਲਿਆਂ 'ਚ ਤੇਜ਼ੀ ਨਾਲ ਵਾਧੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 27 ਦਸੰਬਰ ਨੂੰ ਰਾਜਾਂ ਨੂੰ ਸਿਹਤ ਸੰਸਥਾਵਾਂ 'ਚ ਮੌਕ ਡਰਿੱਲ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪੁਖਤਾ ਪ੍ਰਬੰਧ ਅਤੇ ਪੂਰੀ ਤਿਆਰੀ ਹੈ। ਮੰਤਰੀ ਨੇ ਕਿਹਾ, ''ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸੂਬੇ ਵਿੱਚ ਕੋਵਿਡ ਦੇ ਕੁੱਲ 38 ਐਕਟਿਵ ਕੇਸ ਹਨ ਅਤੇ ਕੋਵਿਡ ਦੇ ਨਵੇਂ ਰੂਪ ਦਾ ਕੋਈ ਕੇਸ ਨਹੀਂ ਹੈ।'' ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਲਗਭਗ 15 ਹਜ਼ਾਰ ਬੈੱਡ ਤਿਆਰ ਹਨ। ਇਸ ਵਿੱਚ ਲੈਵਲ 3 ਦੇ 1000 ਬੈੱਡ ਅਤੇ 1000 ਦੇ ਕਰੀਬ ਵੈਂਟੀਲੇਟਰਾਂ ਦਾ ਪ੍ਰਬੰਧ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਪਲਾਂਟ ਕਾਫੀ ਗਿਣਤੀ ਵਿੱਚ ਹਨ ਅਤੇ ਇਨ੍ਹਾਂ ਨੂੰ ਚਲਾ ਕੇ ਟੈਸਟ ਵੀ ਕੀਤਾ ਗਿਆ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਰਾਜ ਵਿੱਚ ਕੋਵਿਡ ਨਾਲ ਸਬੰਧਤ ਕੋਈ ਪਾਬੰਦੀਆਂ ਲਗਾਉਣ ਜਾਂ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਅਜੇ ਕੋਈ ਯੋਜਨਾ ਨਹੀਂ ਹੈ। ਵਰਤਮਾਨ ਵਿੱਚ, ਲੋਕਾਂ ਨੂੰ ਇਸ ਘਾਤਕ ਬਿਮਾਰੀ ਤੋਂ ਬਚਣ ਲਈ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਜਾ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)