ਪੜਚੋਲ ਕਰੋ

ਵੱਡੇ ਅਹੁਦੇ ਤੇ ਬੱਤੀ ਵਾਲੀਆਂ ਗੱਡੀਆਂ ਉਡੀਕ ਰਹੇ ਕਾਂਗਰਸੀਆਂ ਨੂੰ ਝਟਕਾ, ਨਵਜੋਤ ਸਿੱਧੂ ਨੂੰ ਵੀ ਕਰਨੀ ਪਏਗੀ ਉਡੀਕ

ਰਾਵਤ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਮੁੜ ਸਰਕਾਰ ਬਣਾਏਗੀ। ਬਿਹਾਰ ਚੋਣਾਂ ਵਿੱਚ ਕਾਂਗਰਸ ਦੀ ਨਾਕਾਮਯਾਬੀ ਬਾਰੇ ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਤੋਂ ਬਾਅਦ ਕਿਸੇ ਨੇ ਵੀ ਕਾਂਗਰਸ ਹਾਈਕਮਾਨ ਤੋਂ ਸਵਾਲ ਨਹੀਂ ਕੀਤਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਕਾਂਗਰਸ ਵਿੱਚ ਵੱਡੇ ਅਹੁਦੇ ਤੇ ਮੰਤਰੀ ਬਣ ਕੇ ਬੱਤੀ ਵਾਲੀਆਂ ਗੱਡੀਆਂ ਉਡੀਕ ਰਹੇ ਕਾਂਗਰਸੀ ਲੀਡਰਾਂ ਨੂੰ ਝਟਕਾ ਲੱਗਾ ਹੈ। ਹੋਰ ਤਾਂ ਹੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਰੁੱਸੇ ਨਵਜੋਤ ਸਿੱਧੂ ਨੂੰ ਵੀ ਅਜੇ ਉਡੀਕ ਕਰਨੀ ਪਏਗੀ ਕਿਉਂਕਿ ਅਜੇ ਕਾਂਗਰਸ ਪਾਰਟੀ ਤੇ ਪੰਜਾਬ ਕੈਬਨਿਟ ਵਿੱਚ ਕੋਈ ਫੇਰ-ਬਦਲ ਨਹੀਂ ਕੀਤਾ ਜਾ ਰਿਹਾ। ਇਸ ਦਾ ਖੁਲਾਸਾ  ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਕੀਤਾ ਹੈ। ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਕਾਂਗਰਸ ਤੇ ਕੈਬਨਿਟ ਵਿੱਚ ਫੇਰ-ਬਦਲ ਬਾਰੇ ਚਰਚਾ ਚੱਲ ਰਹੀ ਸੀ। ਹੁਣ ਰਾਵਤ ਨੇ ਪੰਜਾਬ ਕਾਂਗਰਸ ਤੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਬਦਲਾਅ ਦੀਆਂ ਅਟਕਲਾਂ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸੂਬਾ ਕਾਂਗਰਸ ਤੇ ਸੂਬਾ ਮੰਤਰੀ ਮੰਡਲ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਕੋਈ ਯੋਜਨਾ ਨਹੀਂ। NCB ਦਫ਼ਤਰ ਪਹੁੰਚੇ ਅਦਾਕਾਰ ਅਰਜੁਨ ਰਾਮਪਾਲ ਪੰਜਾਬ ਮੰਤਰੀ ਮੰਡਲ ਵਿੱਚ ਕੁਝ ਨਵੇਂ ਚਿਹਰਿਆਂ ਬਾਰੇ ਵਿਚਾਰ ਵਟਾਂਦਰੇ ਬਾਰੇ ਪੁੱਛੇ ਜਾਣ 'ਤੇ ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਸਮੇਂ-ਸਮੇਂ 'ਤੇ ਆਪਣੀਆਂ ਲੋੜਾਂ ਮੁਤਾਬਕ ਨਵੇਂ ਫੈਸਲੇ ਲੈਂਦੀ ਰਹਿੰਦੀ ਹੈ, ਪਰ ਫਿਲਹਾਲ ਸੂਬਾ ਕਾਂਗਰਸ ਪਾਰਟੀ ਤੇ ਮੰਤਰੀ ਮੰਡਲ ਵਿੱਚ ਤਬਦੀਲੀ ਕਰਨ ਦੀ ਕੋਈ ਪਲਾਨਿੰਗ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਮੁਖੀ ਬਣੇ ਰਹਿਣਗੇ। ਉਨ੍ਹਾਂ ਨੂੰ ਬਦਲਣ ਦੀ ਵੀ ਅਜੇ ਕੋਈ ਯੋਜਨਾ ਨਹੀਂ। ਹਾਲ ਹੀ ਵਿਚ ਹਰੀਸ਼ ਰਾਵਤ ਨੇ ਸੁਨੀਲ ਜਾਖੜ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਸੂਬਾ ਕਾਂਗਰਸ ਦੀ ਅਗਵਾਈ ਅੰਦਰੂਨੀ ਝਗੜੇ ਨੂੰ ਖ਼ਤਮ ਕਰਨ ਵਿੱਚ ਨਾਕਾਮਯਾਬ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲਦੀ ਹੀ ਪਾਰਟੀ ਇਕਾਈ ਦਾ ਪੁਨਰਗਠਨ ਕੀਤਾ ਜਾਣ ਦੀ ਗੱਲ ਕਰਦਿਆਂ ਕਿਹਾ ਸੀ ਕਿ ਹਾਈ ਕਮਾਂਡ ਸੂਬਾ ਇਕਾਈ 'ਚ ਕਦੇ ਵੀ ਫੇਰਬਦਲ ਸਕ ਸਕਦੀ ਹੈ। ਉਧਰ, ਦੂਜੇ ਪਾਸੇ ਪੰਜਾਬ ਮੰਤਰੀ ਮੰਡਲ ਤੋਂ ਚਾਰ ਮੰਤਰੀਆਂ ਨੂੰ ਹਟਾਏ ਜਾਣ ਦੀ ਚਰਚਾ ‘ਤੇ ਹਰੀਸ਼ ਰਾਵਤ ਨੇ ਕਿਹਾ ਕਿ ਫਿਲਹਾਲ ਕਿਸੇ ਵੀ ਬਦਲਾਅ ‘ਤੇ ਵਿਚਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਜੋਸ਼ ਨਾਲ ਭਰੇ ਹੋਏ ਹਨ ਤੇ ਜਲਦੀ ਹੀ ਅੰਦਰੂਨੀ ਗੜਬੜੀ ਨੂੰ ਦੂਰ ਕਰਕੇ ਸਾਰਿਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ। ਫਿਰ ਆਏਗਾ 'ਜੱਗਾ ਜੱਟ', ਦਿਲ ਨੂੰ ਛੂਹ ਲੈਣ ਵਾਲੀ ਪੰਜਾਬ ਦੇ 'ਰੌਬਿਨਹੁੱਡ' ਦੀ ਕਹਾਣੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget