ਪੜਚੋਲ ਕਰੋ

Punjab News :ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ :-ਐਨ ਕੇ ਵਰਮਾ

Punjab - ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ,ਇਸ ਦੀ ਤਾਜਾ ਉਦਾਹਰਣ ਸ਼੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਵਰਿੰਦਰ..


Punjab News - ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ,ਇਸ ਦੀ ਤਾਜਾ ਉਦਾਹਰਣ ਸ਼੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਵਰਿੰਦਰ ਸਿੰਘ ਹਨ ਜੋ ਆਪਣੇ ਮੁਵੱਕਿਲ  ਨਾਲ ਥਾਣੇ ਗਿਆ ਸੀ ।ਜਿਸ ਤੇ ਪੰਜਾਬ ਪੁਲਿਸ ਵੱਲੋ ਅਣ ਮਨੁੱਖੀ ਤਸ਼ੱਦਦ ਕੀਤਾ ਗਿਆ ,ਜੋ  ਬਹੁਤ ਚਿੰਤਾ ਦਾ ਵਿਸ਼ਾ ਹੈ ,ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ ਕੇ ਵਰਮਾ ਨੇ ਅੱਜ  ਪੰਜਾਬ ਭਾਜਪਾ ਦੇ ਸੂਬਾ ਦਫਤਰ ਸੈਕਟਰ 37ਏ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਹਨਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ ।ਉਹਨਾਂ ਦੱਸਿਆ ਕਿ  ਇੰਸਪੈਕਟਰ ਰਮਨ ਕੁਮਾਰ (ਇੰਚਾਰਜ ਸੀ.ਆਈ.ਏ. ਸਟਾਫ਼ ਮੁਕਤਸਰ ਸਾਹਿਬ); ਰਮਨਦੀਪ ਸਿੰਘ 
ਭੁੱਲਰ (ਐਸ.ਪੀ ਇਨਵੈਸਟੀਗੇਸ਼ਨ ਸ੍ਰੀ ਮੁਕਤਸਰ ਸਾਹਿਬ); ਸੰਜੀਵ ਗੋਇਲ (ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ); ਸੀਨੀਅਰ 
ਕਾਂਸਟੇਬਲ ਹਰਬੰਸ ਸਿੰਘ ,ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ,ਕਾਂਸਟੇਬਲ ਗੁਰਪ੍ਰੀਤ ਸਿੰਘ; ਪੀ.ਐਚ.ਜੀ. ਦਾਰਾ ਸਿੰਘ ਅਤੇ 4-5 ਅਣਪਛਾਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ, ਉਸਦੇ ਕੱਪੜੇ ਉਤਾਰੇ ,ਉਸ ਨਾਲ ਅਜਿਹਾ ਅਣ ਮਨੁੱਖੀ ਤਸ਼ੱਦਦ ਕੀਤਾ ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਫਿਰ ਉਕਤ ਪੁਲਸ ਅਧਿਕਾਰੀਆਂ ਨੇ ਉਸ ਦੀ ਵੀਡੀਓ ਵੀ ਤਿਆਰ ਕੀਤੀ ਅਤੇ ਉਸ ਨੂੰ ਧਮਕਾਇਆ ਤੇ ਕਿਹਾ ਕਿ ਜੇਕਰ ਉਹ ਅਦਾਲਤ ਨੂੰ ਕੁਝ ਦੱਸਦਾ ਹੈ ਤਾਂ ਉਸਦੀ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। ਫਿਰ ਉਸ  ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਉਸ ਨੂੰ 
ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਇੰਨਾ ਧਮਕਾਇਆ ਗਿਆ ਕਿ ਉਸ ਨੇ ਆਪਣੀ ਜਾਨ ਬਚਾਉਣ ਲਈ ਆਪਣੀ ਜ਼ਮਾਨਤ ਵੀ ਵਾਪਸ ਲੈ ਲਈ। ਜਿਸ 'ਤੇ ਬਾਅਦ 'ਚ ਅਦਾਲਤ ਨੇ ਐਡਵੋਕੇਟ ਨੂੰ ਨਿਆਂਇਕ ਹਿਰਾਸਤ ਦੇ ਦਿੱਤੀ, ਉਸ  ਤੋਂ ਬਾਅਦ ਉਸ ਦੇ 
ਬਿਆਨ ਦਰਜ ਕੀਤੇ ਗਏ, ਜਿਸ ਦੇ ਆਧਾਰ ਤੇ ਸੀ.ਜੇ.ਐਮ., ਸ੍ਰੀ ਮੁਕਤਸਰ ਸਾਹਿਬ ਨੇ ਮਿਤੀ 22.09.2023 ਦੇ ਹੁਕਮਾਂ ਰਾਹੀਂ 
ਸਬੰਧਤ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਦੱਸਿਆ ਕੇ ਪੁਲਿਸ ਅਧਿਕਾਰੀਆਂ ਨੇ ਵਕੀਲ ਦੇ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਹਨ ਉਹਨਾਂ ਮੰਗ ਕੀਤੀ ਕਿ ਐਫ ਆਈ ਆਰ ਵਿੱਚ 377, 342, 323, 149, 506 IPC ਸਮੇਤ  ਹੋਰ ਸਬੰਧਤ ਧਾਰਾਵਾਂ ਵੀ ਜੋੜੀਆਂ ਜਾਣੀਆਂ ਚਾਹੀਦੀਆਂ ਹਨ। ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ, ਇਸ ਮਾਮਲੇ ਵਿਚ ਸ਼ਾਮਲ 
ਹੋਰ ਪੁਲਿਸ ਅਧਿਕਾਰੀਆਂ ਨੂੰ ਐਫਆਈਆਰ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇ।ਉਨ੍ਹਾਂ ਦੱਸਿਆ ਕੇ ਇਹ ਘਟਨਾ 'ਆਪ' ਸਰਕਾਰ ਦੇ ਅਧੀਨ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦਰਸਾਉਂਦੀ ਹੈ। 'ਆਪ' ਸਰਕਾਰ ਦੇ ਰਾਜ 'ਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ, ਜੇਕਰ ਅਜਿਹੇ ਵਕੀਲਾਂ, ਜੋ ਦੂਜਿਆਂ ਨੂੰ ਇਨਸਾਫ਼ ਦਿਵਾਉਂਦੇ ਹਨ ਅਤੇ ਅਦਾਲਤ ਦੇ ਅਧਿਕਾਰੀ ਵੀ ਕਹਾਉਂਦੇ ਹਨ, 
ਨਾਲ ਅਜਿਹੀ ਘਟਨਾ ਵਾਪਰ ਸਕਦੀ ਹੈ, ਤਾਂ ਪੰਜਾਬ ਦੇ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ। ਉਹਨਾਂ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਪੰਜਾਬ ਦੇ ਵਕੀਲਾਂ ਤੋਂ ਮੁਆਫੀ ਮੰਗਣ , ਨਹੀਂ ਤਾਂ ਪੰਜਾਬ ਦੇ ਵਕੀਲ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।ਇਸ ਮੋਕੇ ਤੇ ਰਾਮ ਬਿਲਾਸ ਗੁਪਤਾ,ਸੁਰਿੰਦਰ ਟੀਨਾ,ਨਿਤੇਸ਼ ਸਿੰਘੀ,ਹਰਿੰਦਰ ਪਾਲ ਕੋ ਕਨਵੀਨਰ ,ਸ਼ੁਭਾਸ ਜਿੰਦਲ ਤੇ ਚਰਨਜੀਤ ਜਾਗਰਾ ਆਦਿ ਐਡਵੋਕੇਟ ਹਾਜਰ ਸਨ ।

ਟਾਪ ਹੈਡਲਾਈਨ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ DA ਅਤੇ ਏਰੀਅਰ ਨੂੰ ਲੈਕੇ ਅੱਜ ਹਾਈਕੋਰਟ ਸੁਣਾਏਗਾ ਅਹਿਮ ਫੈਸਲਾ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, ਭੈਣ ਦੇ ਘਰ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਮੱਚੀ ਸਨਸਨੀ
Mawan Dhiyan Satkar Yojana: 'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
'ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਲੈ ਵੱਡੀ ਖਬਰ, ਜਿਨ੍ਹਾਂ ਮਹਿਲਾਵਾਂ ਦੇ ਖਾਤੇ 'ਚ ਨਹੀਂ ਆਏ ਰੁਪਏ; ਉਨ੍ਹਾਂ ਨੂੰ ਇੰਝ ਮਿਲੇਗਾ ਲਾਭ: ਔਨਲਾਈਨ ਅਪਲਾਈ...
Punjab Congress Crisis: ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...
ਪੰਜਾਬ ਕਾਂਗਰਸ 'ਚ ਵਧੇਗੀ ਬਗਾਵਤ! ਅਨੁਸ਼ਾਸਨੀ ਕਮੇਟੀ ਵੱਲੋਂ ਵੱਡਾ ਐਕਸ਼ਨ; ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਖਿਲਾਫ਼ ਸਖਤ ਐਕਸ਼ਨ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Embed widget