ਰਿਪੋਰਟਰ ----  ਸਤਨਾਮ ਸਿੰਘ ਗੁਰਦਾਸਪੁਰ 


Punjab News: ਸ਼੍ਰੋਮਣੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਉਮੀਦਵਾਰ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਪੁੰਝ ਵਿੱਚ ਜਵਾਨਾਂ ਉੱਤੇ ਹੋਏ ਹਮਲੇ ਬਾਬਤ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਸ਼ਹੀਦਾਂ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ।


ਜ਼ਿਕਰ ਕਰ ਦਈਏ  ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਆਨ ਦਿੱਤਾ ਸੀ ਕਿ ਪੁੰਛ ਹਮਲਾ ਭਾਜਪਾ ਦਾ ਸਟੰਟ ਹੈ। ਚੰਨੀ ਨੇ ਕਿਹਾ- ਕੇਂਦਰ ਸਰਕਾਰ ਅਜਿਹਾ ਡਰਾਮਾ ਕਰਦੀ ਰਹੀ ਹੈ। ਇਹ ਪਹਿਲਾਂ ਤੋਂ ਯੋਜਨਾਬੱਧ ਸਟੰਟ ਹਨ ਅਤੇ ਭਾਜਪਾ ਨੂੰ ਜਿਤਾਉਣ ਲਈ ਕੀਤੇ ਗਏ ਹਨ। ਲੋਕਾਂ ਨੂੰ ਮਾਰਨਾ ਅਤੇ ਉਨ੍ਹਾਂ ਦੀਆਂ ਲਾਸ਼ਾਂ ਨਾਲ ਖੇਡਣਾ ਭਾਜਪਾ ਦਾ ਕੰਮ ਹੈ।


ਇਸ ਉੱਤੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼ਹੀਦਾਂ ਦੇ ਨਾਂਅ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ ਪਰ ਇਸ ਮਾਮਲੇ ਦੀ ਤਹਿ ਤੱਕ ਜਾਣਾ ਵੀ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਸੱਤਿਆਪਾਲ ਮਲਿਕ ਦੇ ਬਿਆਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਪਿਛਲੇ ਹਮਲੇ ਬਾਬਤ ਬਹੁਤ ਕੁਝ ਕਿਹਾ ਸੀ ਜਿਸ ਤੋਂ ਬਾਅਦ ਉਨ੍ਹਾਂ ਉੱਤੇ ਰੇਡਾਂ ਪਈਆਂ। ਉਨ੍ਹਾਂ ਕਿਹਾ ਕਿ ਜੇ ਗਵਰਨਰ ਪੱਧਰ ਦਾ ਵਿਅਕਤੀ ਕੁਝ ਕਹਿ ਰਿਹਾ ਹੈ ਤਾਂ ਉਸਦੀ ਗੱਲ ਵੀ ਸੁਣਨੀ ਚਾਹੀਦੀ।


ਸੁੱਚਾ ਸਿੰਘ ਲੰਗਾਹ ਬਾਰੇ ਕੀ ਕਿਹਾ ?


ਇਸ ਮੌਕੇ ਉਨ੍ਹਾਂ ਨੇ ਸੁੱਚਾ ਸਿੰਘ ਲੰਗਾਹ ਵੱਲੋਂ ਕੀਤੇ ਗਏ ਐਲਾਨ 'ਤੇ ਬੋਲਦੇ ਹੋਏ ਕਿਹਾ ਕਿ ਇਹ ਪਾਰਟੀ ਦੇ ਅੰਦਰੂਨੀ ਮਸਲੇ ਹਨ ਇਸ 'ਤੇ ਉਹ ਕੋਈ ਬਿਆਨ ਨਹੀਂ ਦੇਣਾ ਚਾਹੁੰਦੇ ਇਸ ਲਈ ਇਸ ਦੇ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਕਰੇਗੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।