Punjab news: ਪਿਛਲੇ ਕਈ ਦਿਨਾਂ ਤੋਂ ਫਗਵਾੜਾ ਦੀ JCT ਮਿੱਲ ਦੇ ਬਾਹਰ ਧਰਨਾ ਦੇ ਰਹੇ ਮਜ਼ਦੂਰਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਦੱਸ ਦਈਏ ਕਿ ਤਨਖਾਹਾਂ ਨਾ ਮਿਲਣ ਨੂੰ ਲੈ ਕੇ ਮਜ਼ਦੂਰ ਮਿੱਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਕੁਝ ਜਥੇ ਬੰਦੀਆਂ ਵੀ ਸਾਥ ਦੇ ਰਹੀਆਂ ਹਨ।
ਇਸ ਦੌਰਾਨ ਰੋਸ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਅੱਜ ਸਾਡੀ ਮੀਟਿੰਗ ਹੋਈ ਸੀ, ਜਿਸ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਅਦਾਲਤ ਦਾ ਹੁਕਮ ਹੈ ਕਿ ਅਸੀਂ ਮਿੱਲ ਤੋਂ 300 ਮੀਟਰ ਦੂਰ ਧਰਨਾ ਦੇ ਸਕਦੇ ਹਾਂ।
ਇਹ ਵੀ ਪੜ੍ਹੋ: Farmer Protest: ਸੀਐਮ ਭਗਵੰਤ ਮਾਨ ਦੇ ਬਰਾਬਰ ਹੀ ਕਿਸਾਨਾਂ ਨੇ ਵੀ ਰੱਖ ਦਿੱਤੀ ਡਿਬੇਟ, ਕੋਈ ਸਿਆਸੀ ਆਗੂ ਨਹੀਂ ਪਹੁੰਚਿਆ
ਇਸ ਦੇ ਲਈ ਸੈਂਟਰ ਤੋਂ ਉੱਠ ਕੇ ਅਸੀਂ ਦੂਜੇ ਪਾਸੇ ਜਾ ਰਹੇ ਸੀ ਤਾਂ ਪੁਲਿਸ ਨੇ ਸਾਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇਸ ਤੋਂ ਬਾਅਦ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਵੀ ਕੀਤਾ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਅਸੀਂ ਬਹੁਤ ਸ਼ਾਂਤ ਤਰੀਕੇ ਨਾਲ ਵਿਰੋਧ ਕਰ ਰਹੇ ਸੀ, ਅਸੀਂ ਕੁਝ ਗਲਤ ਨਹੀਂ ਕੀਤਾ ਸੀ। ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਾਂ ਕਿ ਜੋ ਵੀ ਹੋਇਆ ਹੈ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Firozpur News: ਗੈਂਗਸਟਰ ਲਾਡੀ ਸ਼ੂਟਰ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਜਾਂਚ 'ਚ ਜੁਟੀ