Punjab News: ਸਿਆਸੀ ਜਗਤ 'ਚ ਮੱਚੀ ਹਲਚਲ, ਭਾਜਪਾ ਵੱਲੋਂ ਇਸ ਨੇਤਾ ਨੂੰ ਪਾਰਟੀ ਤੋਂ ਕੀਤਾ ਗਿਆ ਸਸਪੈਂਡ; ਜਾਣੋ ਕਿਉਂ ਲਿਆ ਅਜਿਹਾ ਫੈਸਲਾ?
Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਦਰਅਸਲ, ਭਾਜਪਾ ਨੇ ਇੱਕ ਵੱਡਾ ਫੈਸਲਾ ਲਿਆ ਹੈ। ਭਾਰਤੀ ਜਨਤਾ ਪਾਰਟੀ (BJP)...

Jalandhar News: ਪੰਜਾਬ ਦੇ ਜ਼ਿਲ੍ਹੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਇਸ ਸਮੇਂ ਸਿਆਸਤ ਵਿੱਚ ਹਲਚਲ ਮੱਚੀ ਹੋਈ ਹੈ। ਦਰਅਸਲ, ਭਾਜਪਾ ਨੇ ਇੱਕ ਵੱਡਾ ਫੈਸਲਾ ਲਿਆ ਹੈ। ਭਾਰਤੀ ਜਨਤਾ ਪਾਰਟੀ (BJP) ਦੀ ਜਲੰਧਰ ਸ਼ਹਿਰੀ ਇਕਾਈ ਨੇ ਆਪਣੇ ਨੇਤਾ ਕ੍ਰਿਸ਼ਨ ਲਾਲ ਸ਼ਰਮਾ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ।
ਪਾਰਟੀ ਦੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਸ਼ਰਮਾ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਅਜਿਹੇ ਬਿਆਨ ਦੇ ਰਹੇ ਸਨ, ਜੋ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੇ ਸਨ।

ਸੀਨੀਅਰ ਸੂਬਾਈ ਆਗੂਆਂ ਦੇ ਨਿਰਦੇਸ਼ਾਂ 'ਤੇ ਉਨ੍ਹਾਂ ਨੂੰ ਤੁਰੰਤ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਿਲੀਜ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਗਤੀਵਿਧੀਆਂ ਹੁਣ ਪਾਰਟੀ ਨਾਲ ਜੁੜੀਆਂ ਨਹੀਂ ਰਹਿਣਗੀਆਂ। ਇਹ ਜਾਣਕਾਰੀ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਨੀਲ ਸ਼ਰਮਾ ਨੇ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















