Punjab News: ਪੰਜਾਬ ਦੇ ਇਨ੍ਹਾਂ ਲੋਕਾਂ 'ਚ ਮੱਚਿਆ ਹਾਹਾਕਾਰ, ਜਾਣੋ ਪੈਨਸ਼ਨ ਕਿਉਂ ਹੋਏਗੀ ਬੰਦ? ਸਖ਼ਤ ਹਦਾਇਤਾਂ ਜਾਰੀ...
Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਗਿੱਦੜਬਾਹਾ ਦੇ ਐਸਡੀਐਮ ਨੇ ਕਿਸਾਨਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਦੇ ਫੜੇ ਜਾਣ ਵਾਲੇ ਕਿਸਾਨਾਂ ਨੂੰ ਨਾ...

Punjab News: ਪੰਜਾਬ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ, ਗਿੱਦੜਬਾਹਾ ਦੇ ਐਸਡੀਐਮ ਨੇ ਕਿਸਾਨਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਦੇ ਫੜੇ ਜਾਣ ਵਾਲੇ ਕਿਸਾਨਾਂ ਨੂੰ ਨਾ ਸਿਰਫ਼ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਵੀ ਬੰਦ ਕਰ ਦਿੱਤੇ ਜਾਣਗੇ।
ਸੂਤਰਾਂ ਅਨੁਸਾਰ, ਐਸਡੀਐਮ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਦੇ ਫੜੇ ਜਾਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਵਿੱਚੋਂ ਕੋਈ ਵੀ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕੇਗਾ। ਇਸ ਸਬੰਧ ਵਿੱਚ ਆਂਗਣਵਾੜੀ ਵਰਕਰਾਂ ਨੂੰ ਵੀ ਵਿਸ਼ੇਸ਼ ਡਿਊਟੀਆਂ ਸੌਂਪੀਆਂ ਗਈਆਂ ਹਨ, ਜੋ ਘਰ-ਘਰ ਜਾ ਕੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਸਥਿਤੀ ਰਿਪੋਰਟਾਂ ਤਿਆਰ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਵਾਰ-ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ, ਪਰ ਕੁਝ ਕਿਸਾਨ ਅਜੇ ਵੀ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਕੋਈ ਵੀ ਨਰਮੀ ਨਹੀਂ ਦਿਖਾਈ ਜਾਵੇਗੀ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਸਬ-ਡਿਵੀਜ਼ਨ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਮੁਹਿੰਮ ਵਿੱਚ ਸ਼ਾਮਲ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















