Punjab News: ਪੰਜਾਬ ਦੇ ਤਹਿਸੀਲਦਾਰਾਂ 'ਚ ਮੱਚਿਆ ਹਾਹਾਕਾਰ, ਜਾਣੋ ਸੰਗਰੂਰ ਤਹਿਸੀਲਦਾਰ ਕਿਉਂ ਹੋਇਆ ਗ੍ਰਿਫਤਾਰ? ਕਰ'ਤਾ ਵੱਡਾ ਕਾਂਡ...
Sangrur News: ਪੰਜਾਬ ਦੇ ਤਹਿਸੀਲਦਾਰਾਂ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਸੰਗਰੂਰ ਵਿੱਚ ਤਾਇਨਾਤ ਤਹਿਸੀਲਦਾਰ ਨੂੰ ਅਚਾਨਕ ਗ੍ਰਿਫਤਾਰ ਕਰ ਲਿਆ ਗਿਆ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਤਹਿਸੀਲਦਾਰ...

Sangrur News: ਪੰਜਾਬ ਦੇ ਤਹਿਸੀਲਦਾਰਾਂ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਸੰਗਰੂਰ ਵਿੱਚ ਤਾਇਨਾਤ ਤਹਿਸੀਲਦਾਰ ਨੂੰ ਅਚਾਨਕ ਗ੍ਰਿਫਤਾਰ ਕਰ ਲਿਆ ਗਿਆ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।
ਸ਼ਿਕਾਇਤ ਤੋਂ ਬਾਅਦ ਕੀਤੀ ਗਈ ਕਰਵਾਈ
ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿੱਚ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਸੀ।
ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਸ ਰੇਂਜ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















