Punjab News: ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ 'ਚ ਮੱਚਿਆ ਹਾਹਾਕਾਰ, ਖੜ੍ਹੀ ਹੋਈ ਨਵੀਂ ਮੁਸੀਬਤ; ਜਾਣੋ ਲੋਕ ਕਿਉਂ ਹੋਏ ਪਰੇਸ਼ਾਨ...?
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਰਜਿਸਟਰੀਆਂ ਨੂੰ ਲੈ ਕੇ ਜਨਤਾ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਦਰਅਸਲ, ਖਰੜ ਤਹਿਸੀਲ ਦਫ਼ਤਰ ਵਿਖੇ ਰਜਿਸਟਰੀਆਂ...

Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਰਜਿਸਟਰੀਆਂ ਨੂੰ ਲੈ ਕੇ ਜਨਤਾ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ। ਦਰਅਸਲ, ਖਰੜ ਤਹਿਸੀਲ ਦਫ਼ਤਰ ਵਿਖੇ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਲਗਾਤਾਰ ਮੁਸ਼ਕਿਲਾਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਅਸਲ ਵਿੱਚ ਖਰੜ ਤਹਿਸੀਲ ਦਫ਼ਤਰ ਵੱਡੀ ਅਤੇ ਸੁਵਿਧਾਜਨਕ ਇਮਾਰਤ ਵਜੋਂ ਬਣਿਆ ਹੋਇਆ ਹੈ ਪਰ ਇਸ ਵੇਲੇ ਇੱਥੇ ਰਜਿਸਟਰੀਆਂ ਦਾ ਕੰਮਕਾਜ ਨਹੀਂ ਹੋ ਰਿਹਾ। ਇਸ ਦੀ ਬਜਾਏ ਐੱਸ. ਡੀ. ਐੱਮ. ਦਫਤਰ ਦੇ ਨਾਲ ਬਣੇ ਦੋ ਛੋਟੇ ਕਮਰਿਆਂ 'ਚ ਹੀ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਜਗ੍ਹਾ ਦੀ ਘਾਟ ਹੋਣ ਨਾਲ ਲੋਕਾਂ ਨੂੰ ਭਾਰੀ ਭੀੜ-ਭੜੱਕੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਕਾਰਨ ਆ ਰਹੀ ਪਰੇਸ਼ਾਨੀ
ਮੌਕੇ 'ਤੇ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਥੋੜ੍ਹੀ ਜਗ੍ਹਾ ਹੋਣ ਕਰਕੇ ਪਬਲਿਕ ਦੇ ਮੋਢੇ ਨਾਲ ਮੋਢੇ ਵੱਜ ਰਹੇ ਹਨ। ਖ਼ਾਸ ਕਰਕੇ ਔਰਤਾਂ ਨੂੰ ਵੱਡੀ ਮੁਸ਼ਕਲ ਪੇਸ਼ ਆ ਰਹੀ ਹੈ। ਲੋਕਾਂ ਨੇ ਦੱਸਿਆ ਕਿ ਪਹਿਲਾਂ ਤਹਿਸੀਲ ਦਫ਼ਤਰ 'ਚ ਹੀ ਰਜਿਸਟਰੀਆਂ ਹੁੰਦੀਆਂ ਸਨ, ਜਿੱਥੇ ਬੈਠਣ ਲਈ ਪੂਰੇ ਪ੍ਰਬੰਧ ਅਤੇ ਖੁੱਲ੍ਹੀ ਜਗ੍ਹਾ ਹੋਣ ਕਾਰਨ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਸੀ ਆਉਂਦੀ। ਹੈਰਾਨੀ ਦੀ ਗੱਲ ਇਹ ਹੈ ਕਿ ਤਹਿਸੀਲ ਦਫ਼ਤਰ ਦੇ ਕਮਰੇ ਇਸ ਵੇਲੇ ਵੀ ਖ਼ਾਲੀ ਪਏ ਹਨ, ਪਰ ਫਿਰ ਵੀ ਉੱਥੇ ਰਜਿਸਟਰੀਆਂ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ। ਪ੍ਰਸ਼ਾਸਨ ਵੱਲੋਂ ਇਸ ਮਾਮਲੇ 'ਤੇ ਧਿਆਨ ਨਾ ਦੇਣ ਕਾਰਨ ਲੋਕਾਂ 'ਚ ਨਾਰਾਜ਼ਗੀ ਵੱਧ ਰਹੀ ਹੈ। ਇਸ ਸਬੰਧੀ ਭਾਜਪਾ ਆਗੂ ਅਮਰੀਕ ਸਿੰਘ ਹੈਪੀ ਅਤੇ ਸਮਾਜਸੇਵੀ ਆਗੂ ਮਨੀਸ਼ ਟਾਂਕ ਨੇ ਮੰਗ ਕੀਤੀ ਹੈ ਕਿ ਲੋਕਾਂ ਦੀ ਸਮੱਸਿਆ ਨੂੰ ਧਿਆਨ 'ਚ ਰੱਖਦਿਆਂ ਤੁਰੰਤ ਤਹਿਸੀਲ ਦਫ਼ਤਰ 'ਚ ਮੁੜ ਰਜਿਸਟਰੀਆਂ ਦਾ ਕੰਮਕਾਜ ਸ਼ੁਰੂ ਕੀਤਾ ਜਾਵੇ।
ਪ੍ਰਸ਼ਾਸਨ ਇਸ ਮਾਮਲੇ 'ਤੇ ਦਵੇ ਧਿਆਨ
ਉਨ੍ਹਾਂ ਕਿਹਾ ਕਿ ਇਸ ਨਾਲ ਭੀੜ ਘੱਟ ਹੋਵੇਗੀ ਅਤੇ ਖ਼ਾਸ ਕਰਕੇ ਔਰਤਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਐੱਸ. ਡੀ. ਐੱਮ. ਦਫਤਰ ਦਾ ਅੱਧਾ ਹਿੱਸਾ ਬੰਦ ਹੋਣ ਕਾਰਨ ਦਫ਼ਤਰ ਅੰਦਰ ਭੀੜ-ਭੜੱਕਾ ਲਗਾਤਾਰ ਵੱਧ ਰਿਹਾ ਹੈ, ਜਿਸ ਨਾਲ ਆਮ ਲੋਕਾਂ ਦੇ ਨਾਲ ਨਾਲ ਦਫ਼ਤਰੀ ਮੁਲਾਜ਼ਮਾਂ ਨੂੰ ਵੀ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਨ੍ਹਾਂ ਲੋਕਾਂ ਦੀਆਂ ਐੱਸ. ਡੀ. ਐੱਮ. ਦੀ ਅਦਾਲਤ 'ਚ ਪੇਸ਼ੀਆਂ ਹੁੰਦੀਆਂ ਹਨ, ਉਨ੍ਹਾਂ ਦੀ ਵੱਡੀ ਗਿਣਤੀ ਹਰ ਰੋਜ਼ ਦਫ਼ਤਰ ਪਹੁੰਚਦੀ ਹੈ ਪਰ ਦਫ਼ਤਰ ਦਾ ਅੱਧਾ ਹਿੱਸਾ ਬੰਦ ਹੋਣ ਕਾਰਨ ਉਪਲੱਬਧ ਜਗ੍ਹਾ ਘੱਟ ਰਹਿ ਗਈ ਹੈ। ਇਸ ਸਥਿਤੀ ਕਾਰਨ ਨਾ ਸਿਰਫ਼ ਪਬਲਿਕ ਨੂੰ ਪਰੇਸ਼ਾਨੀ ਝੱਲਣੀ ਪੈ ਰਹੀ ਹੈ, ਸਗੋਂ ਦਫ਼ਤਰ ਦੇ ਕਰਮਚਾਰੀਆਂ ਨੂੰ ਵੀ ਕੰਮਕਾਜ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ
















