AAP: 11 ਸਾਲਾਂ 'ਚ ਬਹੁਤ ਮੁਸ਼ਕਿਲਾਂ ਆਈਆਂ ਪਰ ਸਾਡੇ ਜਜ਼ਬੇ 'ਚ ਕੋਈ ਕਮੀ ਨਹੀਂ ਆਈ-ਕੇਜਰੀਵਾਲ
ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ
AAP: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 'ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 11 ਸਾਲਾਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ ਵਿੱਚ ਇੱਕ ਸਾ਼ਇਰੀ ਵੀ ਲਿਖੀ... "ਜਿਸ ਦਿਨ ਤੋਂ ਮੈਂ ਚਲਿਆਂ ਹਾਂ, ਮੇਰੀਆਂ ਨਜ਼ਰ ਮੇਰੀ ਮੰਜ਼ਿਲ 'ਤੇ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ।"
11 साल का कमाल का सफ़र..
— Bhagwant Mann (@BhagwantMann) November 26, 2023
जिस दिन से चला हूं मेरी मंज़िल पे नज़र है
आंखों ने कभी मील का पत्थर नहीं देखा ..
अरविंद केजरीवाल जी आपको बहुत बहुत बधाई.. https://t.co/JGHVFzQUq0
ਇਸ ਦੇ ਨਾਲ ਹੀ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਸਾਲ 2012 'ਚ ਅੱਜ ਦੇ ਦਿਨ ਦੇਸ਼ ਦੇ ਆਮ ਆਦਮੀ ਨੇ ਖੜ੍ਹੇ ਹੋ ਕੇ ਆਪਣੀ ਪਾਰਟੀ 'ਆਮ ਆਦਮੀ ਪਾਰਟੀ' ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ।
ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਅਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਵਰਕਰਾਂ ਨੂੰ ਸ਼ੁਭਕਾਮਨਾਵਾਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।