(Source: ECI/ABP News/ABP Majha)
Punjab Police: ਨੌਜਵਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਪੁਲਿਸ 'ਚ ਹੋਣਗੀਆਂ 10 ਹਜ਼ਾਰ ਨਵੀਆਂ ਭਰਤੀਆਂ, CM ਮਾਨ ਨੇ ਕੀਤਾ ਐਲਾਨ
ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ
Punjab Government: ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ ਜ਼ਬਤ ਕਰ ਲਈ ਜਾਵੇਗੀ। ਜੇ ਕੋਈ ਵੀ ਪੁਲਿਸ ਮੁਲਾਜ਼ਮ ਕਿਸੇ ਵੀ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਮੌਕੇ 'ਤੇ ਹੀ ਬਰਖ਼ਾਸਤ ਕਰ ਦਿੱਤਾ ਜਾਵੇਗਾ। ਇਨ੍ਹਾਂ ਗੱਲਾਂ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ।
SSPs ਨਾਲ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਵੇਰਵੇ ਸਾਂਝੇ ਕਰ ਰਹੇ ਹਾਂ...ਚੰਡੀਗੜ੍ਹ ਤੋਂ LIVE https://t.co/Q0hTSQ84tE
— AAP Punjab (@AAPPunjab) June 18, 2024
ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ 'ਤੇ ਚਰਚਾ ਕੀਤੀ...
— Bhagwant Mann (@BhagwantMann) June 18, 2024
ਸੱਭ ਤੋਂ ਪਹਿਲਾਂ ਤਾਂ ਨਸ਼ੇ ਨੂੰ ਲੈਕੇ ਹੋਰ ਸਖ਼ਤ ਹੋਣ ਨੂੰ ਕਿਹਾ...ਸਮੱਗਲਰਾਂ ਦੀ ਜਾਇਦਾਦਾਂ ਅਟੈਚ ਹੋਣ ਤੇ ਪੁਲਸ ਅਫਸਰ ਪਿੰਡ ਲੈਵਲ ਤੇ ਲੋਕਾਂ ਨਾਲ ਜ਼ਿਆਦਾ… pic.twitter.com/r75FWQVOUf
ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਜੁੜਨ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਮੁਲਾਜ਼ਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।