Punjab News: ਪੰਜਾਬ 'ਚ 5 ਨਵੰਬਰ ਨੂੰ ਰਹੇਗੀ ਛੁੱਟੀ, ਇਹ ਦੁਕਾਨਾਂ ਵੀ ਰਹਿਣਗੀਆਂ ਬੰਦ! ਸਖ਼ਤ ਹੁਕਮ ਜਾਰੀ
Sri Muktsar Sahib: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 5 ਨਵੰਬਰ 2025 ...

Sri Muktsar Sahib: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 5 ਨਵੰਬਰ 2025 (ਇੱਕ ਦਿਨ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਅੰਡੇ ਅਤੇ ਮੀਟ ਦੀਆਂ ਦੁਕਾਨਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਗੁਰੂਪੁਰਬ ਦੇ ਮੱਦੇਨਜ਼ਰ ਕੋਟਕਪੂਰਾ ਰੋਡ 'ਤੇ ਲਗਾਏ ਜਾ ਰਹੇ ਲੰਗਰ ਦੇ ਪ੍ਰਬੰਧਕਾਂ ਦੀ ਲਿਖਤੀ ਬੇਨਤੀ 'ਤੇ ਜਾਰੀ ਕੀਤਾ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਬੁੱਧਵਾਰ, 5 ਨਵੰਬਰ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰੀ ਹੁਕਮਾਂ ਅਨੁਸਾਰ, ਇਸ ਮੌਕੇ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਕਿਵੇਂ ਮਨਾਇਆ ਜਾਂਦਾ ਪ੍ਰਕਾਸ਼ ਦਿਹਾੜਾ?
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਸਿੱਖ ਜਗਤ ਵਿੱਚ ਮਨਾਇਆ ਜਾਂਦਾ ਹੈ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਂਦਾ ਹੈ ਫਿਰ ਤੀਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਹੁੰਦੀ ਹੈ।
ਇਸ ਤੋਂ ਬਾਅਦ ਗੁਰੂ ਘਰ ਦੇ ਕੀਰਤਨੀਏ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਦਰੋ-ਨਦਰ ਨਿਹਾਲ ਕਰਦੇ ਹਨ ਅਤੇ ਫਿਰ ਕਥਾਵਾਚਕ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਉਂਦਾ ਹੈ ਅਤੇ ਸੰਗਤਾਂ ਨੂੰ ਉਨ੍ਹਾਂ ਦੇ ਇਤਿਹਾਸ ਤੋਂ ਰੁਬਰੂ ਕਰਵਾਉਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















