Punjab News: ਪੰਜਾਬ 'ਚ ਤੱਪਦੀ ਧੁੱਪ ਵਿਚਾਲੇ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਇੰਨੇ ਘੰਟੇ ਬੱਤੀ ਰਹੇਗੀ ਗੁੱਲ
Punjab News: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਵਿਚਾਲੇ ਅੱਜ ਫਿਰ ਲੰਬੇ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਤਲਵਾੜਾ ਇਲਾਕੇ ਵਿੱਚ ਬਿਜਲੀ ਕੱਟ ਲੱਗਣ ਦੀ ਸੂਚਨਾ

Punjab News: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਵਿਚਾਲੇ ਅੱਜ ਫਿਰ ਲੰਬੇ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਏਗਾ। ਦੱਸ ਦੇਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਤਲਵਾੜਾ ਇਲਾਕੇ ਵਿੱਚ ਬਿਜਲੀ ਕੱਟ ਲੱਗਣ ਦੀ ਸੂਚਨਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੰਜੀਨੀਅਰ ਚਤਰ ਸਿੰਘ ਨੇ ਦੱਸਿਆ ਕਿ 26 ਅਪ੍ਰੈਲ ਤੋਂ 11 ਕੇਵੀ ਤਲਵਾੜਾ ਤੋਂ ਚੱਲਣ ਵਾਲੇ ਭੁੰਬੋਟਾਡ ਅਤੇ ਸਾਂਡਪੁਰ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਦੌਰਾਨ ਪਿੰਡਾਂ ਦੋਸਾਡਕਾ, ਨਗਰ, ਧਾਰ, ਬਨਕਰਨਪੁਰ, ਡੈਮ ਰੋਡ, ਟੈਰੇਸ ਰੋਡ, ਨਥੋਲੀ, ਰਾਜਵਾਲ, ਹਾਲੇਡ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਬਿਜਲੀ ਵਿਭਾਗ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
ਇਸੇ ਤਰ੍ਹਾਂ ਪੰਜਾਬ ਦੇ ਨੂਰਪੁਰਬੇਦੀ ਵਿੱਚ ਵੀ ਬਿਜਲੀ ਕੱਟ ਲੱਗਣ ਦੀ ਜਾਣਕਾਰੀ ਹੈ। ਵਧੀਕ ਸਹਾਇਕ ਇੰਜੀਨੀਅਰ ਪੰਜਾਬ ਸਟੇਟ ਪਾਵਰਕਾਮ ਲਿਮਟਿਡ ਸਬ ਆਫਿਸ ਤਖ਼ਤਗੜ੍ਹ ਕੁਲਵਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ. ਸਬ-ਸਟੇਸ਼ਨ ਬਜਰੂੜ ਅਧੀਨ ਆਉਂਦੇ ਭੱਟੋਂ ਫੀਡਰ ਨਾਲ ਜੁੜੇ ਪਿੰਡਾਂ ਦੀਆਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਕਾਰਨ, ਪ੍ਰਾਪਤ ਪਰਮਿਟ ਅਨੁਸਾਰ 26 ਅਪ੍ਰੈਲ, ਸ਼ਨੀਵਾਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਜਿਸ ਕਾਰਨ ਪਿੰਡ ਸਰਥਲੀ, ਭੋਗੀਪੁਰ, ਭੱਟੋਂ, ਬੈਂਸ, ਅੱਡਾ ਬੈਂਸ, ਤਖਤਗੜ੍ਹ, ਢਾਹਾਂ, ਗ਼ਦੀਸਪੁਰ, ਔਲਖ, ਅਸਲਤਪੁਰ ਅਤੇ ਲੁਹਾਰੀਆਂ ਆਦਿ ਪਿੰਡਾਂ ਦੀ ਘਰੇਲੂ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਚੱਲ ਰਹੇ ਕੰਮ ਦੌਰਾਨ ਬਿਜਲੀ ਕੱਟਾਂ ਦੀ ਮਿਆਦ ਲੰਬੀ ਜਾਂ ਛੋਟੀ ਹੋ ਸਕਦੀ ਹੈ। ਜਿਸ ਲਈ ਖਪਤਕਾਰਾਂ ਨੂੰ ਬਿਜਲੀ ਦੇ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab News: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਸਾਲ 2025-26 ਪ੍ਰਾਪਰਟੀ ਟੈਕਸ ਦੀਆਂ ਦਰਾਂ 'ਚ ਹੋਈ ਕਟੌਤੀ; ਚੁੱਕਿਆ ਗਿਆ ਇਤਿਹਾਸਕ ਕਦਮ
Read MOre: Chandigarh News: ਚੰਡੀਗੜ੍ਹ ਦੇ ਲੋਕਾਂ 'ਚ ਫੈਲੀ ਦਹਿਸ਼ਤ, ਕਸ਼ਮੀਰ ਜਾਣ ਵਾਲੀਆਂ ਟਿਕਟਾਂ ਕੀਤੀਆਂ ਰੱਦ; ਪੜ੍ਹੋ ਅਪਡੇਟ






















