Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਗਰਮੀ ਵਿਚਾਲੇ ਲੋਕ ਝੱਲਣਗੇ ਪਰੇਸ਼ਾਨੀ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
Punjab News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਟਾਂਡਾ ਉੜਮੁੜ ਇਲਾਕੇ ਦੇ ਵਸਨੀਕਾਂ ਨੂੰ 12 ਜੁਲਾਈ ਯਾਨੀ ਅੱਜ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਕੰਧਾਲਾ...

Punjab News: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਅਧੀਨ ਆਉਂਦੇ ਟਾਂਡਾ ਉੜਮੁੜ ਇਲਾਕੇ ਦੇ ਵਸਨੀਕਾਂ ਨੂੰ 12 ਜੁਲਾਈ ਯਾਨੀ ਅੱਜ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਕੰਧਾਲਾ ਜੱਟ ਦੇ ਸਹਾਇਕ ਇੰਜੀਨੀਅਰ ਇੰਜੀਨੀਅਰ ਜਸਵੰਤ ਸਿੰਘ ਨੇ ਦੱਸਿਆ ਕਿ ਜ਼ਰੂਰੀ ਮੁਰੰਮਤ ਅਤੇ ਤਕਨੀਕੀ ਕੰਮਾਂ ਕਾਰਨ, 66 ਕੇਵੀ ਸਬ-ਸਟੇਸ਼ਨ ਕੰਧਾਲਾ ਜੱਟ ਤੋਂ ਚੱਲਣ ਵਾਲੀਆਂ ਸਾਰੀਆਂ ਮੋਟਰਾਂ ਅਤੇ ਘਰੇਲੂ ਫੀਡਰਾਂ ਦੀ ਬਿਜਲੀ ਸਪਲਾਈ ਅਸਥਾਈ ਤੌਰ 'ਤੇ ਬੰਦ ਰਹੇਗੀ।
ਇੰਜੀਨੀਅਰ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਬਿਜਲੀ ਕੱਟ 12 ਜੁਲਾਈ, ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3:30 ਵਜੇ ਤੱਕ ਰਹੇਗਾ। ਇਸ ਦੌਰਾਨ ਪੂਰੇ ਖੇਤਰ ਵਿੱਚ ਬਿਜਲੀ ਸਪਲਾਈ ਠੱਪ ਰਹੇਗੀ। ਬਿਜਲੀ ਵਿਭਾਗ ਨੇ ਭਰੋਸਾ ਦਿੱਤਾ ਹੈ ਕਿ ਸਾਰਾ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ ਅਤੇ ਬਿਜਲੀ ਸਪਲਾਈ ਸਮੇਂ ਸਿਰ ਬਹਾਲ ਕਰ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਕਈ ਥਾਵਾਂ ਤੇ ਬਾਰਿਸ਼ ਕਾਰਨ ਹਾਲਾਤ ਖਰਾਬ ਬਣੇ ਹੋਏ ਹਨ। ਜਿਸ ਕਾਰਨ ਜਲਥਲ ਦੀ ਸਥਿਤੀ ਬਣੀ ਹੋਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















