Nawanshahr News: ਪੰਜਾਬ ਦੇ ਨਵਾਂ ਸ਼ਹਿਰ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਐਸਡੀਓ ਪੰਜਾਬ ਸਟੇਟ ਪਾਵਰਕਾਮ ਲਿਮਟਿਡ ਸਬ ਡਿਵੀਜ਼ਨਲ ਦਫ਼ਤਰ ਸਿੰਘਪੁਰ (ਨੂਰਪੁਰਬੇਦੀ) ਦੇ ਇੰਜੀਨੀਅਰ ਅਖਿਲੇਸ਼ ਕੁਮਾਰ ਦੇ ਹਵਾਲੇ ਨਾਲ ਜਾਰੀ ਇੱਕ ਬਿਆਨ ਵਿੱਚ, ਬਿਜਲੀ ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਲਾਈਨਾਂ ਦੀ ਤੁਰੰਤ ਮੁਰੰਮਤ ਦੇ ਕਾਰਨ, ਪ੍ਰਾਪਤ ਪਰਮਿਟ ਅਨੁਸਾਰ ਪਿੰਡ ਹਰੀਪੁਰ ਦੇ 11 ਕੇਵੀ ਫੀਡਰ ਅਧੀਨ ਆਉਣ ਵਾਲੇ ਵੱਖ-ਵੱਖ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ।
ਜਿਸ ਤਹਿਤ 8 ਅਕਤੂਬਰ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਪਚਰੰਡਾ, ਰਾਏਪੁਰ, ਝੱਜ, ਹੀਰਪੁਰ, ਰਾਮਪੁਰ ਨਿਚਲਾ ਅਤੇ ਡੂਮੇਵਾਲ ਵਰਗੇ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਸਹਾਇਕ ਇੰਜੀਨੀਅਰ ਸ਼ਹਿਰੀ ਸਬ-ਡਵੀਜ਼ਨ ਨਵਾਂਸ਼ਹਿਰ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਣ ਵਾਲੇ 11 ਕੇਵੀ ਦਾਣਾ ਮੰਡੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ, 8 ਅਕਤੂਬਰ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸ ਕਾਰਨ ਨਈ ਆਬਾਦੀ, ਇਬਰਾਹਿਮ ਬਸਤੀ, ਕਰੀਅਮ ਰੋਡ, ਬਾਲਮੀਕੀ ਮੁਹੱਲਾ, ਦਲੀਪ ਨਗਰ, ਸ਼ਿਵ ਕਲੋਨੀ, ਖਾਰਾ ਖੂਹ, ਬਾਕਰਖਾਨਾ ਰੋਡ, ਚਰਚ ਕਲੋਨੀ, ਮੂਸਾਪੁਰ ਰੋਡ, ਦਾਣਾ ਮੰਡੀ, ਰਵਿਦਾਸ ਨਗਰ ਅਤੇ ਨਾਲ ਲੱਗਦੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।