Punjab News: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕਈ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ 'ਤੇ ਮੋਹਰ ਲੱਗ ਸਕਦੀ ਹੈ। ਇਨ੍ਹਾਂ ਵਿੱਚ ਐਸਸੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਲਈ ਬਿੱਲ ਪਾਸ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਬਿੱਲ 'ਤੇ ਵੀ ਮੋਹਰ ਲਗਾਈ ਜਾ ਸਕਦੀ ਹੈ।


ਹਾਸਲ ਜਾਣਕਾਰੀ ਮੁਤਾਬਕ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਦੀ ਕਾਰਵਾਈ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਾਮਲ ਹੋਣਗੇ। ਉਹ ਲੁਧਿਆਣਾ ਸਥਿਤ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਰਾਜਗੁਰੂ ਸੁਖਦੇਵ ਦਿਵਸ ਮਨਾਉਣ ਦਾ ਪ੍ਰਸਤਾਵ ਵੀ ਪਾਸ ਕਰ ਸਕਦੇ ਹਨ। 


ਇਸ ਤੋਂ ਇਲਾਵਾ ਉਹ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਉਠਾਏ ਗਏ ਪਾਣੀਆਂ ਦੇ ਮੁੱਦੇ ਦਾ ਵਿਰੋਧ ਕਰਨ ਦਾ ਮਤਾ ਵੀ ਲਿਆ ਸਕਦੇ ਹਨ। ਇਸ ਦੇ ਨਾਲ ਹੀ ਕਈ ਹੋਰ ਮਾਮਲਿਆਂ ਸਬੰਧੀ ਵੀ ਕਾਰਵਾਈ ਕੀਤੀ ਜਾ ਸਕਦੀ ਹੈ।



ਪੁਲਿਸ ਐਕਸ਼ਨ ਦਾ ਮੁੱਦਾ ਸਦਨ ਵਿੱਚ ਉਠਾਇਆ ਜਾਏਗਾ


ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਪੁਲਿਸ ਐਕਸ਼ਨ ਦਾ ਮੁੱਦਾ ਸਦਨ ਵਿੱਚ ਉਠਾਇਆ ਜਾਏਗਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਫੜ ਕੇ ਦੂਜੇ ਸੂਬਿਆਂ ਵਿੱਚ ਭੇਜਿਆ ਜਾ ਰਿਹਾ ਹੈ। ਇਸ ਬਾਰੇ ਸਰਕਾਰ ਤੋਂ ਪੁੱਛਿਆ ਜਾਏਗਾ। 


ਇਸ ਦੇ ਨਾਲ ਹੀ 'ਆਪ' ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਤੇ ਮਹਿਲਾ ਵਰਕਰ ਵਿਧਾਨ ਸਭਾ ਦਾ ਘਿਰਾਓ ਕਰਨਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ