Punjab News: ਪੰਜਾਬ ਦੇ ਨੂਰਪੁਰਬੇਦੀ ਵਿੱਚ ਬਿਜਲੀ ਕੱਟ ਲੱਗਣ ਦੀ ਖ਼ਬਰ ਹੈ। ਵਧੀਕ ਸਹਾਇਕ ਇੰਜੀਨੀਅਰ ਪੰਜਾਬ ਸਟੇਟ ਪਾਵਰਕਾਮ ਲਿਮਟਿਡ, ਸਬ ਆਫਿਸ, ਤਖ਼ਤਗੜ੍ਹ ਦੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ, ਪ੍ਰਾਪਤ ਪਰਮਿਟ ਅਨੁਸਾਰ, ਬੈਂਸ ਫੀਡਰ ਤੋਂ ਚੱਲਣ ਵਾਲੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਅਤੇ ਬੈਂਸ ਫੀਡਰ ਨਾਲ ਜੁੜੇ ਪਿੰਡ ਟੱਪਰੀਆਂ ਦੇ ਘਰਾਂ ਨੂੰ ਬਿਜਲੀ ਸਪਲਾਈ 12 ਅਪ੍ਰੈਲ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਬਿਜਲੀ ਬੰਦ ਹੋਣ ਦੀ ਮਿਆਦ ਘੱਟ ਜਾਂ ਵੱਧ ਹੋ ਸਕਦੀ ਹੈ, ਇਸ ਲਈ ਖਪਤਕਾਰਾਂ ਨੂੰ ਬਿਜਲੀ ਲਈ ਵਿਕਲਪਕ ਪ੍ਰਬੰਧ ਕਰਨੇ ਚਾਹੀਦੇ ਹਨ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਰਾਜ ਬਿਜਲੀ ਨਿਗਮ ਦੇ ਸਿਟੀ ਵੈਸਟ ਡਿਵੀਜ਼ਨ ਅਧੀਨ ਛਾਉਣੀ ਮੁਹੱਲਾ ਸਥਿਤ ਪਾਵਰ ਹਾਊਸ ਵਿਖੇ ਤਾਇਨਾਤ ਐਸਡੀਓ ਸ਼ਿਵ ਕੁਮਾਰ ਵੱਲੋਂ10 ਅਪ੍ਰੈਲ ਨੂੰ ਪਾਵਰ ਕਾਮ ਵਿਭਾਗ ਦੇ ਕਰਮਚਾਰੀਆਂ ਦੀ ਟੀਮ ਇਲਾਕੇ ਵਿੱਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਰਨ ਅਤੇ ਤਾਰਾਂ ਨਾਲ ਲੱਗਦੇ ਦਰੱਖਤਾਂ ਦੀਆਂ ਟਾਹਣੀਆਂ ਨੂੰ ਕੱਟਣ ਲਈ ਪਾਵਰ ਕੱਟ ਲਗਾਇਆ ਗਿਆ ਸੀ।
ਉਨ੍ਹਾਂ ਦੱਸਿਆ ਸੀ ਕਿ ਸਾਵਧਾਨੀ ਦੇ ਤੌਰ 'ਤੇ, ਵਿਭਾਗ ਵੱਲੋਂ 11 ਕੇਵੀ ਕਰਾਊਨ ਫੀਡਰ ਅਤੇ 11 ਕੇਵੀ ਅੰਬੇਡਕਰ ਨਗਰ ਫੀਡਰ ਦੀ ਸਪਲਾਈ ਬੰਦ ਰੱਖੀ ਜਾਵੇਗੀ, ਜਿਸ ਕਾਰਨ ਸਬੰਧਤ ਖੇਤਰਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੀ। ਐਸਡੀਓ ਸ਼ਿਵ ਕੁਮਾਰ ਨੇ ਇਲਾਕਾ ਨਿਵਾਸੀਆਂ ਤੋਂ ਅਫ਼ਸੋਸ ਪ੍ਰਗਟ ਕੀਤਾ ਹੈ ਅਤੇ ਸਹਿਯੋਗ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਮੁਫ਼ਤ, ਵਾਹਨ ਚਾਲਕਾਂ ਦੀਆਂ ਲੱਗੀਆਂ ਮੌਜਾਂ!