Punjab Weather: ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਅੱਧੇ ਤੋਂ ਵੱਧ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ, ਜਦਕਿ ਜ਼ਿਆਦਾਤਰ 39 ਦੇ ਨੇੜੇ ਹੈ। ਇਸ ਦੌਰਾਨ ਸੋਮਵਾਰ ਨੂੰ ਮਾਝੇ ਅਤੇ ਦੁਆਬੇ ਵਿੱਚ ਅਤੇ ਮੰਗਲਵਾਰ-ਬੁੱਧਵਾਰ ਨੂੰ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।


ਮੌਸਮ ਵਿਭਾਗ ਨੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਚੇਤਾਵਨੀ ਵਿੱਚ ਸੋਮਵਾਰ ਨੂੰ ਮਾਝੇ ਦੇ ਅੰਦਰ ਗੁਰਦਾਸਪੁਰ ਅਤੇ ਅੰਮ੍ਰਿਤਸਰ, ਦੁਆਬੇ ਦੇ ਅੰਦਰ ਕਪੂਰਥਲਾ ਅਤੇ ਜਲੰਧਰ ਅਤੇ ਮਾਲਵੇ ਦੇ ਲੁਧਿਆਣਾ, ਬਰਨਾਲਾ, ਰੂਪਨਗਰ, ਪਟਿਆਲਾ, ਐਸਏਐਸ ਨਗਰ ਦੇ ਨਾਲ-ਨਾਲ ਬਠਿੰਡਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਇਸੇ ਤਰ੍ਹਾਂ ਮਾਲਵੇ ਦੇ ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰਾਜਪੁਰ ਅਤੇ ਮਾਨਸਾ ਵਿੱਚ ਮੰਗਲਵਾਰ ਨੂੰ ਮੀਂਹ ਦਾ ਯੈਲੋ ਅਲਰਟ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਮਾਲਵੇ 'ਚ ਬਰਨਾਲਾ, ਮਾਨਸਾ ਅਤੇ ਸੰਗਰੂਰ ਤੋਂ ਇਲਾਵਾ ਪੂਰੇ ਪੱਛਮੀ ਮਾਲਵੇ 'ਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।


ਵਧਦੀ ਗਰਮੀ ਤੋਂ ਕੋਈ ਰਾਹਤ ਨਹੀਂ


ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਦਿੱਤਾ ਹੈ ਪਰ ਇਸ ਨਾਲ ਗਰਮੀ ਤੋਂ ਬਹੁਤੀ ਰਾਹਤ ਨਹੀਂ ਮਿਲ ਰਹੀ ਹੈ। ਮੀਂਹ ਤੋਂ ਕੁਝ ਪਲਾਂ ਲਈ ਰਾਹਤ ਮਿਲੇਗੀ, ਪਰ ਇਸ ਦੇ ਨਾਲ ਹੀ ਸੂਰਜ ਦੀ ਚਮਕ ਆਵੇਗੀ ਅਤੇ ਤਾਪਮਾਨ ਵੀ ਵਧੇਗਾ। ਆਉਣ ਵਾਲੇ ਕੁਝ ਦਿਨਾਂ 'ਚ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ