Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਨਾਲ ਪੇਚਾ ਪੈਣ ਮਗਰੋਂ ਹੜਤਾਲ 'ਤੇ ਗਏ ਮਾਲ ਮਹਿਕਮੇ ਦੇ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਤਹਿਸੀਲਾਂ ਵਿੱਚ ਕੋਈ ਵੀ ਕੰਮ ਨਹੀਂ ਹੋਏਗਾ। ਹੜ੍ਹ ਨਾਲ ਸਬੰਧਤ ਕੰਮ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਨਾ ਤਾਂ ਕੋਈ ਰਜਿਸਟਰੀ ਹੋਵੇਗੀ ਤੇ ਨਾ ਹੀ ਕੋਈ ਹੋਰ ਕੰਮ ਹੋਵੇਗਾ ਕਿਉਂਕਿ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਅਜੇ ਵੀ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ।


ਮਾਲ ਅਫਸਰਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਹੀਂ ਮੰਨਦੀ ਤੇ ਸੱਤਾਧਿਰ ਦੇ ਵਿਧਾਇਕ ਤੇ ਲੀਡਰ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕਰਦੇ ਹਨ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਈ ਮਸਲੇ ਸਰਕਾਰ ਕੋਲ ਪੈਂਡਿੰਗ ਪਏ ਹਨ। ਉਨ੍ਹਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ 22 ਜੁਲਾਈ ਨੂੰ ਲੁਧਿਆਣਾ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਤੇ ਸਟਾਫ਼ ਵੱਲੋਂ ਵਿਧਾਇਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ।


ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਚਾਰਜਸ਼ੀਟ ਅਫਸਰਾਂ ਦੇ ਇੰਕਰੀਮੈਂਟ ਨਾ ਰੋਕਣ ਦੇ ਫੈਸਲੇ ਦੀ ਸਮੀਖਿਆ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਅਜੇ ਤੱਕ ਸਮੀਖਿਆ ਨਹੀਂ ਕੀਤੀ ਗਈ। ਮੀਟਿੰਗ ਵਿੱਚ ਦੋ ਵਾਰ ਮੁੱਖ ਮੰਤਰੀ ਨਾਲ ਸੁਰੱਖਿਆ ਦਾ ਮੁੱਦਾ ਉਠਾਇਆ ਗਿਆ ਤਾਂ ਉਨ੍ਹਾਂ ਨੇ ਸੁਰੱਖਿਆ ਦੇਣ ਦੀ ਹਾਮੀ ਭਰੀ ਪਰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ’ਤੇ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ।


ਇਸ ਤੋਂ ਇਲਾਵਾ ਪੀਸੀਐਸ 2020 ਦੇ ਪੈਨਲ ਦੀ ਫਾਈਲ ਮੁੱਖ ਸਕੱਤਰ ਕੋਲ ਦੋ ਹਫ਼ਤਿਆਂ ਤੋਂ ਪੈਂਡਿੰਗ ਹੈ। ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਹੜ੍ਹਾਂ ਦੇ ਕੇਸਾਂ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ। ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਰਹੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।