Punjab News: ਪੰਜਾਬ ਸਰਕਾਰ ਟੈਕਸ ਚੋਰਾਂ ਉੱਪਰ ਨਿਕੇਲ ਕੱਸ ਰਹੀ ਹੈ। ਇਸ ਲਈ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਵਿੰਗ ਬਣਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਪਲਾਨਿੰਗ ਹੈ ਕਿ ਟੈਕਸ ਚੋਰੀ ਰੋਕ ਕੇ ਸਰਕਾਰੀ ਖਜ਼ਾਨੇ ਦੀ ਹਾਲਤ ਠੀਕ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜ ਤੇਜ਼ ਕੀਤੇ ਜਾ ਸਕਣ। 


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਪੰਜਾਬ ’ਚ ਹੁੰਦੀ ਟੈਕਸ ਚੋਰੀ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਟੈਕਸ ਇੰਟੈਲੀਜੈਂਸ ਵਿੰਗ ਦੀ ਸਥਾਪਨਾ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਚੀਮਾ ਨੇ ਕਿਹਾ ਕਿ ਇਸ ਨਾਲ ਟੈਕਸ ਚੋਰੀ ਰੁਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ’ਚ ਵੀ ਵਾਧਾ ਹੋਵੇਗਾ। 


ਉਨ੍ਹਾਂ ਕਿਹਾ ਕਿ ਇਸ ਵਿੰਗ ਦੀ ਅਗਵਾਈ ਵਧੀਕ ਕਮਿਸ਼ਨਰ ਕਰਨਗੇ ਤੇ ਇਸ ’ਚ ਇੱਕ ਕੇਂਦਰੀ ਯੂਨਿਟ ਤੋਂ ਇਲਾਵਾ ਦੋ ਹੋਰ ਯੂਨਿਟ ਬਣਾਏ ਜਾਣਗੇ। ਇਸ ਬਿੱਲ ਦਾ ਕੰਮ ਫ਼ਰਜ਼ੀ ਬਿੱਲਾਂ ’ਤੇ ਤਿੱਖੀ ਨਜ਼ਰ ਰੱਖਣਾ ਹੋਵੇਗਾ। ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਵਿਭਾਗ ਨੂੰ ਸਿਰਫ਼ 600 ਕਰੋੜ ਰੁਪਏ ਹੀ ਮਿਲੇ ਸਨ।


ਭਗਵੰਤ ਮਾਨ ਵੱਲੋਂ ਵੱਡਾ ਐਲਾਨ, ਲਾਗੂ ਹੋਏਗਾ ਅਨੰਦ ਮੈਰਿਜ਼ ਐਕਟ


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ 'ਚ ਆਨੰਦ ਮੈਰਿਜ ਐਕਟ ਪੂਰਨ ਰੂਪ 'ਚ ਲਾਗੂ ਹੋਵੇਗਾ। 


ਇਸ ਦੌਰਾਨ ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 'ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਮੁਬਾਰਕਬਾਦ ਵੀ ਦਿੱਤੀ।