Weather Update Today: ਮੁੜ ਪਰਤੇਗੀ ਠੰਢ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪਵੇਗਾ ਮੀਂਹ, ਮੌਸਮ ਵਿਭਾਗ ਨੇ 29 ਫਰਵਰੀ ਤੱਕ ਜਾਰੀ ਕੀਤਾ ‘ਯੈਲੋ ਅਲਰਟ
IMD Weather Update: ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ 'ਚ ਬਿਜਲੀ ਦੇ ਨਾਲ-ਨਾਲ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Weather Update Today: ਦੇਸ਼ ਭਰ ਵਿੱਚ ਮੌਸਮ ਵਾਰ-ਵਾਰ ਬਦਲ ਰਿਹਾ ਹੈ। ਜਦਕਿ ਸਵੇਰ ਨੂੰ ਹਲਕੀ ਠੰਢ ਮਹਿਸੂਸ ਹੁੰਦੀ ਹੈ, ਦਿਨ ਵੇਲੇ ਧੁੱਪ ਨਿਕਲਣ ਤੋਂ ਬਾਅਦ ਗਰਮੀ ਮਹਿਸੂਸ ਹੁੰਦੀ ਹੈ। ਇਸ ਦੌਰਾਨ ਮੌਸਮ ਵਿਭਾਗ (Weather Department) ਨੇ ਕਿਹਾ ਹੈ ਕਿ ਉੱਤਰੀ ਭਾਰਤ ਵਿੱਚ ਮੌਸਮ ਵਿੱਚ ਬਦਲਾਅ ਹੋਣ ਵਾਲਾ ਹੈ ਅਤੇ 26 ਅਤੇ 27 ਫਰਵਰੀ ਨੂੰ ਕਈ ਸੂਬਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਗਿਆਨੀਆਂ (weather scientists) ਦੇ ਅਨੁਸਾਰ 26 ਅਤੇ 27 ਫਰਵਰੀ ਨੂੰ ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿੱਚ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਤਾਜ਼ਾ ਅਪਡੇਟ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ 'ਚ ਬਿਜਲੀ ਦੇ ਨਾਲ-ਨਾਲ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਅਤੇ 27 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਕਿੱਥੇ-ਕਿੱਥੇ ਪਵੇਗਾ ਮੀਂਹ
ਸਕਾਈਮੇਟ ਮੌਸਮ ਏਜੰਸੀ (Skymet Weather Agency) ਮੁਤਾਬਕ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਛੱਤੀਸਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਫਰਵਰੀ ਨੂੰ ਭਾਵ ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਕੇਰਲ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਮੌਸਮ ਵਿਭਾਗ ਨੇ 27 ਫਰਵਰੀ ਤੋਂ 1 ਮਾਰਚ ਤੱਕ ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਇਲਾਕਿਆਂ 'ਚ ਕਈ ਥਾਵਾਂ 'ਤੇ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 27 ਅਤੇ 29 ਫਰਵਰੀ ਨੂੰ ਮੱਧ ਪਹਾੜੀ ਖੇਤਰਾਂ 'ਚ ਕੁਝ ਥਾਵਾਂ 'ਤੇ ਜਦਕਿ 1 ਮਾਰਚ ਨੂੰ ਕਈ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਨੇ ਮੀਂਹ ਅਤੇ ਬਿਜਲੀ ਡਿੱਗਣ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਹੈ। ਅਗਲੇ ਕੁਝ ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਬਰਫੀਲੀਆਂ ਹਵਾਵਾਂ ਕਾਰਨ ਸੂਬੇ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ।