Punjab Government: ਸਿੱਖਿਆ ਵਿੱਚ ਸੁਧਾਰ ਕਰਨ ਦੇ ਆਪਣੇ ਚੋਣ ਵਾਅਦੇ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਸਕੂਲੀ ਸਿੱਖਿਆ ਵਿੱਚ ਸੁਧਾਰ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿੱਥੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਭਰੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਸਰਕਾਰ ਹੁਣ ਗੈਰ-ਅਧਿਆਪਕ ਅਸਾਮੀਆਂ ਨੂੰ ਭਰ ਰਹੀ ਹੈ ਜਿਸ ਵਿੱਚ 5200 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।
ਅਗਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਵੇਗਾ ਏਜੰਡਾ
ਇਸ ਦੇ ਲਈ ਸਰਕਾਰ ਦੇ ਹੁਕਮਾਂ 'ਤੇ ਸਿੱਖਿਆ ਵਿਭਾਗ ਨੇ ਇੱਕ ਏਜੰਡਾ ਤਿਆਰ ਕੀਤਾ ਹੈ, ਜਿਸ 'ਚ ਦੱਸਿਆ ਗਿਆ ਹੈ ਕਿ ਕਿਹੜੇ-ਕਿਹੜੇ ਜ਼ਿਲਿਆਂ ਦੇ ਸਕੂਲਾਂ 'ਚ ਨਾਨ-ਟੀਚਿੰਗ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਵੇਰਵਿਆਂ ਅਨੁਸਾਰ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਇਸ ਏਜੰਡੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ 'ਤੇ ਮੋਹਰ ਲਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣਗੇ।
ਲੰਬੇ ਸਮੇ ਤੋਂ ਸਰਕਾਰ ਤੋਂ ਕੀਤੀ ਜਾ ਰਹੀ ਸੀ ਮੰਗ
ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਵਿੱਚ ਅਧਿਆਪਕਾਂ ਤੋਂ ਇਲਾਵਾ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ। ਇਸ ਸਬੰਧੀ ਮੁੱਖ ਮੰਤਰੀ ਸਮੇਤ ਸਿੱਖਿਆ ਮੰਤਰੀ ਨੂੰ ਵਾਰ-ਵਾਰ ਮੰਗ ਪੱਤਰ ਸੌਂਪੇ ਗਏ। ਪਰ ਪਿਛਲੀਆਂ ਸਰਕਾਰਾਂ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਦਾ ਭਰੋਸਾ ਦਿੰਦੀਆਂ ਰਹੀਆਂ ਹਨ। ਪਰ ਇਸ ਵਾਰ ਕੈਬਨਿਟ ਮੰਤਰੀਆਂ ਨੇ ਮੁਲਾਜ਼ਮ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਵੱਲੋਂ ਨਾਨ-ਟੀਚਿੰਗ ਸਟਾਫ਼ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।