ਗੁਰਦਾਸਪੁਰ: ਕੋਰੋਨਾ ਵਾਇਰਸ ਨੇ ਪੰਜਾਬ ਵਿੱਚ ਵੀ ਦਸਤਕ ਦੇ ਦਿੱਤੀ ਹੈ ਅਤੇ ਕੋਰੋਨਾ ਨੂੰ ਰੋਕਣ ਲਈ ਸਾਵਧਾਨੀ ਵਜੋਂ ਪੰਜਾਬ ਵਿੱਚ ਜਗ੍ਹਾ ਜਗ੍ਹਾ ਚੈਕਅਪ ਕੀਤੇ ਜਾ ਰਹੇ ਹਨ। ਜਿਸ ਕਾਰਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਆਉਣ- ਜਾਣ ਵਾਲੇ ਸ਼ਰਧਾਲੂਆਂ ਨੂੰ ਵੀ ਖ਼ਾਸਕਰ ਕਰਤਾਰਪੁਰ ਟਰਮੀਨਲ ਦੇ ਅੰਦਰ ਚੈੱਕ ਕੀਤਾ ਜਾ ਰਿਹਾ ਹੈ।


ਸਿਹਤ ਵਿਭਾਗ ਵੱਲੋਂ ਚੈਕਿੰਗ ਕਾਉਂਟਰ ਬਣਾਏ ਗਏ ਹਨ। ਜਿਸ ਕਾਰਨ ਹਰ ਆਉਣ ਜਾਣ ਵਾਲੇ ਸ਼ਰਧਾਲੂ ਨੂੰ ਥਰਮਲ ਮੀਟਰ ਰਾਹੀਂ ਚੈੱਕ ਕੀਤਾ ਜਾਂਦਾ ਹੈ। ਇਸ ਸੰਬੰਧੀ ਕਰਤਾਰਪੁਰ ਟਰਮੀਨਲ ਵਿਖੇ ਮੌਜੂਦ ਡਾਕਟਰ ਅਨੁਜ ਕੁਮਾਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਹਰ ਆਉਣ ਜਾਣ ਵਾਲੇ ਸ਼ਰਧਾਲੂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਸ਼ੱਕੀ ਮਰੀਜ਼ ਪਾਇਆ ਜਾਂਦਾ ਹੈ ਤਾਂ ਉਸ ਲਈ ਡੇਰਾ ਬਾਬਾ ਨਾਨਕ ਹਸਪਤਾਲ ਵਿੱਚ ਇੱਕ ਅਲੱਗ-ਥਲੱਗ ਵਾਰਡ ਸਥਾਪਤ ਕੀਤਾ ਗਿਆ ਹੈ। ਪਰ ਅਜੇ ਤੱਕ ਅਜਿਹਾ ਕੋਈ ਮਰੀਜ਼ ਨਹੀਂ ਮਿਲਿਆ ਹੈ।