ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ-2024 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। 


ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 14 ਪੰਜਾਬ ਪੁਲਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀਪੀਐਸ ਅਧਿਕਾਰੀ ਐਸਐਸਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ ਅਤੇ ਡੀਐਸਪੀ ਡਿਟੈਕਟਿਵ ਐਸਏਐਸ ਨਗਰ ਗੁਰਸ਼ੇਰ ਸਿੰਘ ਸ਼ਾਮਲ ਹਨ।


ਬਾਕੀ ਅਧਿਕਾਰੀ/ਕਰਮਚਾਰੀਆਂ ਵਿੱਚ ਇੰਸਪੈਕਟਰ ਹਰਵਿੰਦਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ, ਐਸਆਈ ਸੁਖਵਿੰਦਰ ਸਿੰਘ, ਐਸਆਈ ਭੁਪਿੰਦਰ ਸਿੰਘ, ਐਸਆਈ ਮੇਜਰ ਸਿੰਘ, ਐਸਆਈ ਜਸਜੀਤ ਸਿੰਘ, ਐਸਆਈ ਗੁਰਵਿੰਦਰ ਸਿੰਘ, ਐਸਆਈ ਗੁਰਮੁੱਖ ਸਿੰਘ, ਐਸਆਈ ਅਮਨਦੀਪ ਵਰਮਾ, ਏਐਸਆਈ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ।


ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ