ਚੋਣਾਂ ਤੋਂ ਪਹਿਲਾਂ AAP ਨੂੰ ਲੱਗੇਗਾ ਵੱਡਾ ਝਟਕਾ, ਆਹ 2 ਆਗੂ BJP 'ਚ ਹੋਣਗੇ ਸ਼ਾਮਲ
ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨਵਦੀਪ ਸਿੰਘ ਸੰਘਾ, ਜਿਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੀ ਚੋਣ ਲੜੀ ਸੀ, ਉਹ ਭਾਜਪਾ ਵਿੱਚ ਸ਼ਾਮਲ ਹੋਣਗੇ।

Punjab Politics: ਪੰਜਾਬ ਵਿੱਚ 2 ਵੱਡੇ ਸਿਆਸੀ ਆਗੂ ਅੱਜ ਭਾਜਪਾ ਦਾ ਪੱਲਾ ਫੜਨ ਵਾਲੇ ਹਨ। ਮੋਗਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਨਵਦੀਪ ਸਿੰਘ ਸੰਘਾ, ਜਿਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿਛਲੀ ਚੋਣ ਲੜੀ ਸੀ, ਉਹ ਭਾਜਪਾ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਦੇ ਨਾਲ ਲੁਧਿਆਣਾ ਤੋਂ ਇੱਕ ਹੋਰ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ। ਸੰਘਾ ਨੇ ਆਪਣੀ ਸ਼ਮੂਲੀਅਤ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੋਵਾਂ ਆਗੂਆਂ ਦੇ ਸ਼ਾਮਲ ਹੋਣ ਦੇ ਸਮਾਰੋਹ ਵਿੱਚ ਮੌਜੂਦ ਰਹਿਣਗੇ।
ਇਹ ਸਮਾਰੋਹ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਮਾਲਵਾ ਖੇਤਰ ਵਿੱਚ ਭਾਜਪਾ ਦੀਆਂ ਰਾਜਨੀਤਿਕ ਗਤੀਵਿਧੀਆਂ ਲਈ ਇਨ੍ਹਾਂ ਆਗੂਆਂ ਦੀ ਸ਼ਮੂਲੀਅਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਲੁਧਿਆਣਾ ਤੋਂ ਸ਼ਾਮਲ ਹੋਣ ਵਾਲੇ ਆਗੂ ਦਾ ਨਾਮ ਅਜੇ ਸਾਹਮਣੇ ਨਹੀਂ ਆਇਆ ਹੈ।
ਟ੍ਰੈਂਡਿੰਗ ਟੌਪਿਕ





















