ਪੜਚੋਲ ਕਰੋ

Punjab Cabinet Expansion: ਇਹ ਪੰਜ ਚਹਿਰੇ ਬਣੇ ਮਾਨ ਕੈਬਨਿਟ ਦਾ ਹਿੱਸਾ, ਜਾਣੋ ਇਨ੍ਹਾਂ ਦਾ ਪਿਛੋਕੜ, ਕੌਣ-ਕਿੱਥੋਂ ਜਿੱਤ ਕੇ ਆਇਆ

ਭਗਵੰਤ ਮਾਨ (Bhagwant Mann) ਕੈਬਨਿਟ (Punjab Cabinet) ਦਾ ਪਹਿਲੀ ਵਾਰ ਵਿਸਥਾਰ ਹੋ ਚੁੱਕਾ ਹੈ।ਪੰਜ ਨਵੇਂ ਚਹਿਰੇ ਮਾਨ ਕੈਬਨਿਟ 'ਚ ਸ਼ਾਮਲ ਹੋ ਗਏ ਹਨ।

ਚੰਡੀਗੜ੍ਹ: ਭਗਵੰਤ ਮਾਨ (Bhagwant Mann) ਕੈਬਨਿਟ (Punjab Cabinet) ਦਾ ਪਹਿਲੀ ਵਾਰ ਵਿਸਥਾਰ ਹੋ ਚੁੱਕਾ ਹੈ।ਪੰਜ ਨਵੇਂ ਚਹਿਰੇ ਮਾਨ ਕੈਬਨਿਟ 'ਚ ਸ਼ਾਮਲ ਹੋ ਗਏ ਹਨ।ਮੰਤਰੀ ਮੰਡਲ 'ਚ ਪੰਜ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਮੰਤਰੀਆਂ ਨੂੰ ਸਹੁੰ ਚੁੱਕਾਈ।

ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਹਲਫ਼ ਲਿਆ।ਇਸ ਦੇ ਨਾਲ ਹੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਸਹੁੰ ਚੁੱਕੀ। ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਂ, ਪਟਿਆਲਾ ਦੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਮਾਜਰਾ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮਾਨ ਕੈਬਨਿਟ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ ਹੈ। 

ਜਾਣੋ ਪੰਜ ਨਵੇਂ ਮੰਤਰੀਆਂ ਦਾ ਪਿਛੋਕੜ

ਅਮਨ ਅਰੋੜਾ (Aman Arora)
ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ
2022 ਅਤੇ 2017 'ਚ ਸੁਨਾਮ ਤੋਂ ਵਿਧਾਨ ਸਭਾ ਚੋਣ ਜਿੱਤੇ
2022-ਵਿਧਾਨ ਸਭਾ ਚੋਣ 'ਚ ਸੁਨਾਮ ਤੋਂ 94794 ਵੋਟ ਮਿਲੇ
2022-ਕਾਂਗਰਸ ਦੇ ਜਸਵਿੰਦਰ ਧੀਮਾਨ ਨੂੰ 75277 ਵੋਟਾਂ ਨਾਲ ਹਰਾਇਆ
2017-ਵਿਧਾਨ ਸਭਾ ਚੋਣ 'ਚ ਸੁਨਾਮ ਤੋਂ 72815 ਵੋਟ ਮਿਲੇ
2017-ਅਕਾਲੀ ਦਲ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ 30307 ਵੋਟਾਂ ਨਾਲ ਹਰਾਇਆ

ਇੰਦਰਬੀਰ ਸਿੰਘ ਨਿੱਝਰ (Inderbir Singh Nijjer)
2022-ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ
2022-ਵਿਧਾਨ ਸਭਾ ਚੋਣ 'ਚ ਅੰਮ੍ਰਿਤਸਰ ਦੱਖਣੀ ਤੋਂ 53053 ਵੋਟ ਮਿਲੇ
2022-ਅਕਾਲੀ ਦਲ ਦੇ ਤਲਬੀਰ ਗਿੱਲ ਨੂੰ 27503 ਵੋਟਾਂ ਨਾਲ ਹਰਾਇਆ
2017-ਵਿਧਾਨ ਸਭਾ ਚੋਣ 'ਚ ਅੰਮ੍ਰਿਤਸਰ ਦੱਖਣੀ ਤੋਂ ਹਾਰੇ, AAP ਵੱਲੋਂ ਚੋਣ ਲੜੀ ਸੀ
2017-ਵਿਧਾਨ ਸਭਾ ਚੋਣ ਅੰਮ੍ਰਿਤਸਰ ਦੱਖਣੀ ਤੋਂ 22658 ਵੋਟਾਂ ਨਾਲ ਹਾਰ ਗਏ ਸਨ
ਚੀਫ਼ ਖਾਲਸਾ ਦੀਵਾਨ ਦੇ ਮੌਜੂਦਾ ਪ੍ਰਧਾਨ ਹਨ
ਪੰਜਾਬ ਵਿਧਾਨ ਸਭਾ ਦੇ ਪ੍ਰੋਟੈਮ ਸਪੀਕਰ ਨਿਯੁਕਤ ਹੋਏ ਸੀ
ਸ੍ਰੀਨਗਰ ਤੋਂ MBBS ਕੀਤੀ, ਅੰਮ੍ਰਿਤਸਰ ਮੈਡੀਕਲ ਕਾਲਜ ਤੋਂ MD ਕੀਤੀ ਅਤੇ ਰੇਡਿਓਲੋਜਿਸਟ ਹਨ
ਅੰਮ੍ਰਿਤਸਰ 'ਚ ਇੱਕ ਡਾਇਗਨਾਸਟਿਕ ਸੈਂਟਰ ਚਲਾਉਂਦੇ ਸਨ

ਅਨਮੋਲ ਗਗਨ ਮਾਨ  (Anmol Gagan Mann)
2022-ਖਰੜ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ
2022-ਵਿਧਾਨ ਸਭਾ ਚੋਣ 'ਚ ਖਰੜ ਤੋਂ 78273 ਵੋਟ ਮਿਲੇ
2022-ਅਕਾਲੀ ਦਲ ਦੇ ਰਣਜੀਤ ਗਿੱਲ ਨੂੰ 37885 ਵੋਟਾਂ ਨਾਲ ਹਰਾਇਆ
ਪੰਜਾਬ ਯੂਥ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾਈ
ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਰਹਿ ਚੁੱਕੇ
2020-ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ

ਚੇਤਨ ਸਿੰਘ ਜੌੜਾਮਾਜਰਾ (Chetan Singh Joramajra)
2022-ਸਮਾਣਾ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ
2022-ਵਿਧਾਨ ਸਭਾ ਚੋਣ 'ਚ ਸਮਾਣਾ ਤੋਂ 74375 ਵੋਟ ਮਿਲੇ
2022-ਅਕਾਲੀ ਦਲ ਦੇ ਸੁਰਜੀਤ ਰੱਖੜਾ ਨੂੰ 39713 ਵੋਟਾਂ ਨਾਲ ਹਰਾਇਆ
ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਰਹੇ

ਫੌਜਾ ਸਿੰਘ ਸਰਾਰੀ (Fauja Singh Srari)
2022-ਗੁਰੂ ਹਰਸਹਾਏ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ ਵਿਧਾਇਕ ਬਣੇ
2022-ਵਿਧਾਨ ਸਭਾ ਚੋਣ 'ਚ ਗੁਰੂ ਹਰਸਹਾਏ ਤੋਂ 68343 ਵੋਟ ਮਿਲੇ
2022-ਅਕਾਲੀ ਦਲ ਦੇ ਵਰਦੇਵ ਸਿੰਘ ਨੂੰ 10574 ਵੋਟਾਂ ਨਾਲ ਹਰਾਇਆ
2020-ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ
ਪੰਜਾਬ ਪੁਲਿਸ 'ਚੋਂ ਬਤੌਰ ਇੰਸਪੈਕਟਰ ਰਿਟਾਇਰ ਹੋਏ

ਭਗਵੰਤ ਮਾਨ ਇਸ 'ਤੇ ਬੋਲਦੇ ਹੋਏ ਕਿਹਾ, "ਪੰਜਾਬ ਦੀ ਕੈਬਿਨਟ ਵਿੱਚ ਵਿਸਥਾਰ ਹੋਇਆ ਹੈ। ਗਵਰਨਰ ਨੇ ਸਹੁੰ ਚੁਕਾਈ ਹੈ। ਪੰਜਾਬ ਦੇ ਲੋਕਾਂ ਨੇ ਜੋ ਸਾਡੇ ਤੋਂ ਉਮੀਦ ਜਤਾਈ ਉਸ 'ਤੇ ਖਰਾ ਉੱਤਰਾਂਗੇ। ਸਾਰੇ ਮੰਤਰੀ ਚੰਗਾ ਕੰਮ ਕਰਨਗੇ। ਮੇਰੇ 'ਤੇ ਕੰਮ ਦਾ ਕਾਫੀ ਬੋਝ ਸੀ । 75 ਸਾਲਾਂ ਵਿਚ ਲੋਕਾਂ ਨੇ ਪੰਜਾਬ ਦਾ ਬੇੜਾ ਗ਼ਰਕ ਕੀਤਾ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।"

ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ ਹੋ ਗਏ ਹਨ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਨੌਂ ਮੰਤਰੀ ਹਨ। ਜਿਨ੍ਹਾਂ ਵਿੱਚੋਂ ਇੱਕ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget