ਪੜਚੋਲ ਕਰੋ

Punjab News: ਪੰਜਾਬ 'ਚ ਇਨ੍ਹਾਂ ਘਰਾਂ ਨੂੰ ਵੀ ਮਿਲੇਗਾ ਬਿਜਲੀ ਕੁਨੈਕਸ਼ਨ, PSPCL ਨੂੰ ਸਖ਼ਤ ਹੁਕਮ ਜਾਰੀ; ਜਾਣੋ ਮਾਮਲਾ

Hoshiarpur News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਵੱਲੋਂ 25 ਨਵੰਬਰ, 2024 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕਰ ਦਿੱਤਾ ਹੈ। ਜਿਸ ਦੇ ਤਹਿਤ, ਅਣਅਧਿਕਾਰਤ ਕਲੋਨੀਆਂ ਵਿੱਚ 31

Hoshiarpur News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਰਕਾਰ ਵੱਲੋਂ 25 ਨਵੰਬਰ, 2024 ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕਰ ਦਿੱਤਾ ਹੈ। ਜਿਸ ਦੇ ਤਹਿਤ, ਅਣਅਧਿਕਾਰਤ ਕਲੋਨੀਆਂ ਵਿੱਚ 31 ਜੁਲਾਈ 2024 ਤੋਂ ਪਹਿਲਾਂ ਖਰੀਦੇ ਗਏ ਪਲਾਟਾਂ 'ਤੇ ਬਣੇ ਘਰਾਂ ਨੂੰ ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਕੁਨੈਕਸ਼ਨ ਪ੍ਰਦਾਨ ਨਹੀਂ ਕੀਤਾ ਗਿਆ ਸੀ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਸੀ ਕਿ 1 ਦਸੰਬਰ 2024 ਤੋਂ 28 ਫਰਵਰੀ 2025 ਦੇ ਵਿਚਕਾਰ, ਜੇਕਰ ਕੋਈ ਵਿਅਕਤੀ ਕਿਸੇ ਅਣਅਧਿਕਾਰਤ ਕਲੋਨੀ ਵਿੱਚ ਪਲਾਟ ਖਰੀਦਦਾ ਹੈ, ਤਾਂ ਉਸਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਹਾਊਸਿੰਗ ਅਤੇ ਸ਼ਹਿਰੀ ਵਿਭਾਗ ਤੋਂ ਐਨਓਸੀ ਲੈਣ ਦੀ ਕੋਈ ਲੋੜ ਨਹੀਂ। ਪੀਐਸਪੀਸੀਐਲ ਵੀ ਇਨ੍ਹਾਂ ਪਲਾਟਾਂ 'ਤੇ ਬਣੇ ਘਰਾਂ ਨੂੰ ਬਿਜਲੀ ਕੁਨੈਕਸ਼ਨ ਵੀ ਜਾਰੀ ਕਰ ਰਿਹਾ ਸੀ।

ਡਿਵੀਜ਼ਨ ਬੈਂਚ ਵਿੱਚ ਸ਼ਾਮਿਲ ਮਾਣਯੋਗ ਜੱਜ ਸੁਰੇਸ਼ ਠਾਕੁਰ ਅਤੇ ਵਿਕਾਸ ਸੂਰੀ ਨੇ ਜੈਸ਼੍ਰੀ ਬੱਗਾ ਪਤਨੀ ਡਾ. ਅਜੈ ਬੱਗਾ ਨਿਵਾਸੀ ਹੁਸ਼ਿਆਰਪੁਰ ਵੱਲੋਂ   ਹਾਈ ਕੋਰਟ ਵਿੱਚ ਦਾਇਰ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ 31 ਜੁਲਾਈ 2024 ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾ ਕੇ ਕਮਰੇ ਆਦਿ ਬਣਾ ਚੁੱਕੇ ਲੋਕਾਂ ਨੂੰ ਬਿਜਲੀ ਕੁਨੈਕਸ਼ਨ ਆਦਿ ਵਰਗੀਆਂ ਮੁੱਢਲੀਆਂ ਸਹੂਲਤਾਂ ਨਾ ਦੇਣ ਦਾ ਫੈਸਲਾ ਅਰਥਹੀਣ, ਮਨਮਾਨੀ, ਬੇਲੋੜਾ ਅਤੇ ਪੱਖਪਾਤੀ ਹੈ। ਪੰਜਾਬ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਕੇ.ਐਸ. ਡਡਵਾਲ ਨੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਜੈਸ਼੍ਰੀ ਬੱਗਾ ਨੇ 24 ਸਤੰਬਰ 2024 ਨੂੰ ਸਿਲਵਰ ਅਸਟੇਟ ਵਿੱਚ 11 ਮਰਲੇ ਦਾ ਪਲਾਟ ਖਰੀਦਿਆ ਸੀ ਅਤੇ 28 ਮਾਰਚ 2022 ਨੂੰ ਪੀ.ਐਸ.ਪੀ.ਸੀ.ਐਲ. ਦੁਆਰਾ ਅਸਥਾਈ ਬਿਜਲੀ ਕੁਨੈਕਸ਼ਨ ਦਿੱਤਾ ਗਿਆ ਸੀ। ਵਿਭਾਗ ਨੇ 1 ਅਪ੍ਰੈਲ, 2024 ਨੂੰ ਬਿਨਾਂ ਕਿਸੇ ਨੋਟਿਸ ਦੇ ਇਹ ਕੁਨੈਕਸ਼ਨ ਕੱਟ ਦਿੱਤਾ। ਪਲਾਟ ਵਿੱਚ ਕਮਰੇ ਬਣਾਉਣ ਤੋਂ ਬਾਅਦ, 24 ਜੂਨ 2024 ਨੂੰ ਸਥਾਈ ਕੁਨੈਕਸ਼ਨ ਲੈਣ ਲਈ ਬੇਨਤੀ ਕੀਤੀ ਗਈ, ਪਰ ਕੁਨੈਕਸ਼ਨ ਨਾ ਮਿਲਣ 'ਤੇ 4 ਜੁਲਾਈ 2024 ਨੂੰ ਕਾਨੂੰਨੀ ਨੋਟਿਸ ਪੀ.ਐਸ.ਪੀ.ਸੀ.ਐਲ. ਨੂੰ ਭੇਜਿਆ ਗਿਆ ਸੀ। 

ਪਰ ਇਸ 'ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। 27 ਅਗਸਤ 2024 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਬਿਜਲੀ ਕੁਨੈਕਸ਼ਨ ਪ੍ਰਾਪਤ ਕਰਨ ਲਈ ਸੀਡਬਲਯੂਪੀ 20729 ਸਾਲ 2024 ਨੂੰ ਦਾਇਰ ਕੀਤੀ ਗਈ ਅਤੇ ਮਾਣਯੋਗ ਅਦਾਲਤ ਨੇ 4 ਹਫ਼ਤਿਆਂ ਦੇ ਅੰਦਰ ਇਸ 'ਤੇ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਸਨ। ਪਰ 4 ਹਫ਼ਤੇ ਬੀਤ ਜਾਣ ਤੋਂ ਬਾਅਦ ਵੀ ਬਿਜਲੀ ਕੁਨੈਕਸ਼ਨ ਜਾਰੀ ਨਹੀਂ ਕੀਤਾ ਗਿਆ। ਕੇ.ਐੱਸ. ਡਡਵਾਲ ਵੱਲੋਂ ਮਾਣਯੋਗ ਹਾਈ ਕੋਰਟ ਵਿੱਚ CWP 5971-2025 ਦਾਇਰ ਕੀਤੀ ਗਈ ਸੀ ਅਤੇ ਮੰਗ ਕੀਤੀ ਗਈ ਸੀ ਕਿ 25 ਨਵੰਬਰ 2024 ਦੇ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕੀਤਾ ਜਾਵੇ, ਤਾਂ ਜੋ ਅਣਅਧਿਕਾਰਤ ਕਲੋਨੀ ਵਿੱਚ 31 ਜੁਲਾਈ 2024 ਤੋਂ ਪਹਿਲਾਂ ਰਜਿਸਟਰਡ ਅਤੇ ਬਣਾਏ ਗਏ ਪਲਾਟਾਂ ਨੂੰ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਜਾ ਸਕੇ। ਮਾਣਯੋਗ ਜੱਜ ਸੁਰੇਸ਼ ਠਾਕੁਰ ਅਤੇ ਮਾਣਯੋਗ ਜੱਜ ਵਿਕਾਸ ਸੂਰੀ ਨੇ 4 ਮਾਰਚ 2025 ਨੂੰ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 3 ਅਪ੍ਰੈਲ 2025 ਨੂੰ ਆਪਣਾ ਫੈਸਲਾ ਸੁਣਾਉਂਦੇ ਹੋਏ, ਡਿਵੀਜ਼ਨ ਬੈਂਚ ਨੇ 25 ਨਵੰਬਰ 2024 ਨੂੰ ਜਾਰੀ ਨੋਟੀਫਿਕੇਸ਼ਨ ਦੀ ਧਾਰਾ 2.0 ਨੂੰ ਰੱਦ ਕਰ ਦਿੱਤਾ ਹੈ ਅਤੇ ਪਾਵਰਕਾਮ ਨੂੰ ਪਟੀਸ਼ਨਰ ਨੂੰ ਸਥਾਈ ਬਿਜਲੀ ਕੁਨੈਕਸ਼ਨ ਪ੍ਰਦਾਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget