Punjab News: ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਕਿੱਥੇ ਕੀਤਾ ਗਿਆ ਤਾਇਨਾਤ?
Abohar News: ਪੰਜਾਬ ਦੇ ਅਬੋਹਰ ਦੇ ਸਟੇਸ਼ਨ ਇੰਚਾਰਜਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਿਸ ਕਪਤਾਨ ਗੁਰਮੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਿਟੀ ਪੁਲਿਸ ਸਟੇਸ਼ਨ ਨੰਬਰ 2 ਦੀ ਇੰਚਾਰਜ ਮੈਡਮ ਪ੍ਰੋਮਿਲਾ ਰਾਣੀ...

Abohar News: ਪੰਜਾਬ ਦੇ ਅਬੋਹਰ ਦੇ ਸਟੇਸ਼ਨ ਇੰਚਾਰਜਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪੁਲਿਸ ਕਪਤਾਨ ਗੁਰਮੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਿਟੀ ਪੁਲਿਸ ਸਟੇਸ਼ਨ ਨੰਬਰ 2 ਦੀ ਇੰਚਾਰਜ ਮੈਡਮ ਪ੍ਰੋਮਿਲਾ ਰਾਣੀ ਨੂੰ ਫਾਜ਼ਿਲਕਾ ਜ਼ਿਲ੍ਹੇ ਦਾ ਸਾਈਬਰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ, ਖੂਈਆਂ ਸਰਵਰ ਪੁਲਿਸ ਸਟੇਸ਼ਨ ਦੇ ਇੰਚਾਰਜ ਮਨਿੰਦਰ ਸਿੰਘ ਨੂੰ ਸਿਟੀ ਪੁਲਿਸ ਸਟੇਸ਼ਨ ਨੰਬਰ 2 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲਾਂ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੇ ਅਧਿਕਾਰੀਆਂ ਦੇ ਅਕਸਰ ਤਬਾਦਲੇ ਹੁੰਦੇ ਰਹਿੰਦੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਭਾਰਤੀ ਜੰਗਲਾਤ ਸੇਵਾ (IFS) ਅਤੇ ਪੰਜਾਬ ਜੰਗਲਾਤ ਸੇਵਾ (PFS) ਦੇ 17 ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਸੀ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਏ। ਸਰਕਾਰੀ ਨੋਟੀਫਿਕੇਸ਼ਨ ਅਨੁਸਾਰ, ਸਬੰਧਤ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦਿਆਂ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















