Punjab News: ਪੰਜਾਬ ਦੇ ਬਰਨਾਲਾ ਵਿੱਚ ਬਿਜਲੀ ਕੱਟ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ 8 ਅਪ੍ਰੈਲ, ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਹ ਜਾਣਕਾਰੀ ਇੰਜੀਨੀਅਰ ਪ੍ਰਦੀਪ ਸ਼ਰਮਾ ਐਸ.ਡੀ.ਓ. ਸਬ-ਡਵੀਜ਼ਨ ਸਬ-ਅਰਬਨ ਬਰਨਾਲਾ ਅਤੇ ਇੰਜੀ. ਲਵਪ੍ਰੀਤ ਸਿੰਘ ਜੇਈ ਦੁਆਰਾ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਬਰਨਾਲਾ ਗਰਿੱਡ ਤੋਂ ਚੱਲਣ ਵਾਲਾ 11KV ਬਾਜਾਖਾਨਾ ਫੀਡਰ ਬੰਦ ਰਹੇਗਾ ਕਿਉਂਕਿ ਲਾਈਨ ਦੀ ਜ਼ਰੂਰੀ ਮੁਰੰਮਤ ਕੀਤੀ ਜਾਵੇਗੀ।
ਇਸ ਕਾਰਨ ਬਾਜਾਖਾਨਾ ਰੋਡ, ਢਿੱਲੋਂ ਨਗਰ, ਐਮ.ਸੀ. ਰੋਡ, ਸ਼ਕਤੀ ਨਗਰ, ਐਸ.ਈ. ਦਫ਼ਤਰ, ਤਰਕਸ਼ੀਲ ਚੌਕ, ਬਾਬਾ ਅਜੀਤ ਸਿੰਘ ਨਗਰ, ਪੱਟੀ ਰੋਡ ਅਤੇ ਅਨਾਜ ਮੰਡੀ ਬਰਨਾਲਾ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਬਿਜਲੀ ਵਿਭਾਗ ਨੇ ਇਸ ਸਮੇਂ ਦੌਰਾਨ ਖਪਤਕਾਰਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ ਅਤੇ ਅਸੁਵਿਧਾ ਲਈ ਮੁਆਫੀ ਮੰਗੀ ਹੈ। ਮੁਰੰਮਤ ਦਾ ਕੰਮ ਪੂਰਾ ਹੁੰਦੇ ਹੀ ਬਿਜਲੀ ਸਪਲਾਈ ਸੁਚਾਰੂ ਢੰਗ ਨਾਲ ਬਹਾਲ ਕਰ ਦਿੱਤੀ ਜਾਵੇਗੀ। ਹਾਲਾਂਕਿ ਇਸ ਵਿਚਾਲੇ ਲੋਕਾਂ ਨੂੰ ਲੰਬੇ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।