ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ MLA ਨਰਿੰਦਰ ਕੌਰ ਭਰਾਜ ਦੀ ਰਿਸੈਪਸ਼ਨ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਆਪ ਦੇ ਮੰਤਰੀ ਅਮਨ ਅਰੋੜਾ ਪਹੁੰਚੇ।
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਵਿਆਹ ਦੀ ਰਿਸੈਪਸ਼ਨ ਅੱਜ ਪਟਿਆਲਾ ’ਚ ਕੀਤੀ ਗਈ। ਇਸ ਦੌਰਾਨ ਰਿਸੈਪਸ਼ਨ ’ਚ ਖ਼ੂਬ ਰੌਣਕਾਂ ਲੱਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਵੱਡੇ ਆਗੂਆਂ ਨੇ ਸ਼ਿਰਕਤ ਕੀਤੀ।ਮਾਲਵਾ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ ਤੇ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ 7 ਅਕਤੂਬਰ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਸਨ।
ਦੋਵਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ’ਚ ਨਿਭਾਈ ਗਈ ਸੀ। ਵਿਆਹ ਸਮਾਗਮ ’ਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਆਹ ਸਮਾਗਮ ਬੇਹੱਦ ਸਾਧਾਰਨ ਰੱਖਿਆ ਗਿਆ ਸੀ।‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਸੰਸਦ ਮੈਂਬਰ ਸੰਜੇ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਨਾਲ, ਸੰਸਦ ਮੈਂਬਰ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਚੀਮਾ, ਸਿੱਖਿਆ ਮੰਤਰੀ ਮੀਤ ਹੇਅਰ, ਅਮਨ ਅਰੋੜਾ ਸਣੇ ਕਈ ‘ਆਪ’ ਵਿਧਾਇਕ ਸ਼ਾਮਲ ਹੋਏ ਤੇ ਨਵੀਂ ਵਿਆਹੀ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ ਦਿੱਤੀਆਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ