CM ਮਾਨ ਸਮੇਤ ਇਨ੍ਹਾਂ ਸਿਆਸੀ ਲੀਡਰਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ, ਜਾਣੋ ਕਿਸ ਨੇ ਕੀ ਕਿਹਾ...
Punjab News: ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਉੱਤੇ ਅੱਜ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਕੇ ਸੂਬਾਂ ਵਾਸੀਆਂ ਨੂੰ ਉਹਨਾਂ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਾਸ ਅੰਦਾਜ਼ ਵਿੱਚ ਵਧਾਈਆਂ ਦਿੱਤੀਆਂ।
Punjab News: ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਸਿੱਖ ਮਹਾਰਾਜਾ ਰਣਜੀਤ ਸਿੰਘ ਦਾ ਅੱਜ ਜਨਮ ਦਿਹਾੜਾ ਹੈ। ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ ਅਤੇ ਉਹਨਾਂ ਦਾ ਨਾਮ ਭਾਰਤ ਦੇ ਉਹਨਾਂ ਮਹਾਨ ਸ਼ਾਸਕਾਂ ਵਿੱਚ ਆਉਂਦਾ ਹੈ। ਦੱਸਣਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਉੱਤੇ ਅੱਜ ਵੱਖ-ਵੱਖ ਸਿਆਸੀ ਆਗੂਆਂ ਨੇ ਟਵੀਟ ਕਰ ਕੇ ਸੂਬਾਂ ਵਾਸੀਆਂ ਨੂੰ ਉਹਨਾਂ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (13 ਨਵੰਬਰ) ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਾਸ ਅੰਦਾਜ਼ ਵਿੱਚ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਲਿਖਿਆ- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ….
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ…. pic.twitter.com/thcfo99SfW
— Bhagwant Mann (@BhagwantMann) November 13, 2023
ਬਿਕਰਮ ਮਜੀਠੀਆ ਨੇ ਵੀ ਦਿੱਤੀ ਵਧਾਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਦਿੱਤੀ ਪੰਜਾਬ ਦੀ ਜਨਤਾ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਹੈ। ਉਹਨਾਂ ਸੋਸ਼ਲ ਮੀਡੀਆ ਉੱਤੇ ਲਿਖਿਆ - ਸ਼ੇਰ ਏ ਪੰਜਾਬ ਮਹਾਨ ਨਾਇਕ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਮੁਬਾਰਕਾਂ ਹੋਣ ਜੀ।
ਸ਼ੇਰ ਏ ਪੰਜਾਬ ਮਹਾਨ ਨਾਇਕ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਮੁਬਾਰਕਾਂ ਹੋਣ ਜੀ। #MaharajaRanjitSinghJi pic.twitter.com/h2ULg2BQbH
— Bikram Singh Majithia (@bsmajithia) November 13, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ