Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਨਗਰ ਕੌਂਸਲ ਤਰਨਤਾਰਨ ਦੀਆਂ ਆਮ ਚੋਣਾਂ 2 ਮਾਰਚ 2025 ਨੂੰ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਨਗਰ ਕੌਂਸਲ ਤਰਨਤਾਰਨ ਦੇ ਮਾਲੀਆ ਸੀਮਾ ਅਧੀਨ ਆਉਂਦੇ ਖੇਤਰ ਵਿੱਚ 02 ਮਾਰਚ 2025 ਤੋਂ 03 ਮਾਰਚ 2025 ਤੱਕ ਸਵੇਰੇ 10.00 ਵਜੇ ਤੱਕ "ਡਰਾਈ ਡੇ" ਘੋਸ਼ਿਤ ਕੀਤਾ ਜਾਣਾ ਹੈ।
ਇਸ ਲਈ, ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤਹਿਤ ਭਾਰਤੀ ਸਿਵਲ ਸੇਵਾਵਾਂ ਕੋਡ 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਨਗਰ ਕੌਂਸਲ ਤਰਨ ਤਾਰਨ ਦੀ ਮਾਲੀਆ ਸੀਮਾ ਅਧੀਨ ਆਉਂਦੇ ਖੇਤਰ ਵਿੱਚ 02 ਮਾਰਚ, 2025 ਤੋਂ 03 ਮਾਰਚ, 2025 ਤੱਕ ਸਵੇਰੇ 10.00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।