ਟ੍ਰੈਫਿਕ ਪੁਲਿਸ ਦੀ ਸਕੂਲਾਂ ਨੂੰ ਹਿਦਾਇਤਾਂ ਜਾਰੀ, ਡਰਾਈਵਰਾਂ ਲਈ ਜਾਰੀ ਹੋਇਆ ਨਵਾਂ ਫੁਰਮਾਨ
ਪੁਲਿਸ ਵਲੋਂ ਮੋਗਾ ਵਿੱਚ ਸਕੂਲ ਦੀਆਂ ਵੈਨਾਂ ਦੀ ਜਾਂਚ ਕੀਤੀ ਗਈ ਅਤੇ ਡਰਾਈਵਰਾਂ ਨੂੰ ਖਾਸ ਤੌਰ ‘ਤੇ ਕੁਝ ਹਿਦਾਇਤਾਂ ਜਾਰੀ ਕੀਤੀਆਂ ਗਈਆਂ।

Punjab News: ਪੰਜਾਬ ਵਿੱਚ ਅੱਜ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਜਿਸ ਤਹਿਤ ਉਨ੍ਹਾਂ ਨੂੰ ਨਵੇਂ ਆਦੇਸ਼ ਜਾਰੀ ਕੀਤੇ ਗਏ। ਦੱਸ ਦਈਏ ਕਿ ਟ੍ਰੈਫਿਕ ਪੁਲਿਸ ਵਲੋਂ ਮੋਗਾ ਵਿੱਚ ਸਕੂਲ ਦੀਆਂ ਵੈਨਾਂ ਦੀ ਜਾਂਚ ਕੀਤੀ ਗਈ ਅਤੇ ਡਰਾਈਵਰਾਂ ਨੂੰ ਖਾਸ ਤੌਰ ‘ਤੇ ਕੁਝ ਹਿਦਾਇਤਾਂ ਜਾਰੀ ਕੀਤੀਆਂ ਗਈਆਂ। ਪੁਲਿਸ ਨੇ ਕਿਹਾ ਕਿ ਵੈਨ ਵਿਚ ਫਸਟ ਏਡ ਕਿੱਟ, ਅੱਗ ਬੁਝਾਊ ਯੰਤਰ, ਬੱਚਿਆਂ ਲਈ ਪੀਣ ਦਾ ਪਾਣੀ ਅਤੇ ਹੋਰ ਜ਼ਰੂਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।
ਉੱਥੇ ਹੀ ਟਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਮੋਗਾ ਦੇ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ ਹੈ। ਇਸ ਵਿਚ ਉਨ੍ਹਾਂ ਵੱਲੋਂ ਕਈ ਸਕੂਲ ਵੈਨ ਡਰਾਈਵਰਾਂ ਦੇ ਚਲਾਨ ਵੀ ਕੱਟੇ ਹਨ। ਜਿਨਾਂ ਨੇ ਵਰਦੀ ਨਹੀਂ ਪਾਈ ਹੋਈ ਸੀ ਅਤੇ ਨਾ ਹੀ ਉਨ੍ਹਾਂ ਵੱਲੋਂ ਵੱਖ-ਵੱਖ ਨਿਯਮ ਪੂਰੇ ਕੀਤੇ ਹੋਏ।
ਉਨ੍ਹਾਂ ਨੇ ਵੈਨ ਡਰਾਈਵਰਾਂ ਨੂੰ ਵਿਸ਼ੇਸ਼ ਤੌਰ 'ਤੇ ਹਿਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਕਾਗਜ਼ ਅਤੇ ਹੋਰ ਬਣਦਾ ਸਮਾਨ ਪੂਰਾ ਰੱਖਣ। ਜੇ ਸਕੂਲ ਵੈਨ ਵਿਚ ਕਿਸੇ ਚੀਜ਼ ਦੀ ਘਾਟ ਹੈ ਤਾਂ ਉਸ ਨੂੰ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਮੇਂ "ਤੇ ਇਹ ਚੈਕਿੰਗ ਜਾਰੀ ਰਹੇਗੀ ਅਤੇ ਜੇਕਰ ਕਿਸੇ ਸਕੂਨ ਨੇ ਨਿਯਮਾਂ ਦੀ ਉਲੰਘਣਾ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















