Crime News: ਘਰ 'ਚ ਵੜ ਕੇ ਔਰਤ ਦਾ ਕੀਤਾ ਕਤਲ, ਲਾਸ਼ ਨੂੰ ਗਟਰ 'ਚ ਸੁੱਟ ਕੇ ਹੋਏ ਫ਼ਰਾਰ
ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਗਲੀ ਵਿੱਚ ਦੋਸ਼ੀਆਂ ਨੂੰ ਭੱਜਦੇ ਹੋਏ ਦੇਖਿਆ ਗਿਆ ਤਾਂ ਉਨ੍ਹਾਂ ਨੇ ਰੌਲਾ ਪਾਇਆ ਪਰ ਇਸ ਤੋਂ ਪਹਿਲਾਂ ਉਹ ਉੱਥੋਂ ਫਰਾਰ ਹੋ ਚੁੱਕੇ ਸੀ ਇਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਕਮਲਾ ਦੇਵੀ ਦੇ ਘਰ ਜਾ ਕੇ ਵੇਖਿਆ ਤਾਂ ਉਹ ਘਰ ਨਹੀਂ ਸੀ

Punjab News: ਦੀਨਾਨਗਰ 'ਚ ਦੇਰ ਰਾਤ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਅਵਾਂਖਾ ਵਿੱਚ ਲੁੱਟ ਦੀ ਨੀਅਤ ਨਾਲ ਘਰ ਵਿੱਚ ਵੜ ਕੇ ਇਕੱਲੀ ਔਰਤ ਦਾ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਔਰਤ ਨੂੰ ਟਾਇਲਟ ਦੇ ਗਟਰ ਵਿੱਚ ਸੁੱਟ ਕੇ ਫਰਾਰ ਹੋ ਗਏ। ਮ੍ਰਿਤਕ ਔਰਤ ਦੀ ਪਛਾਣ ਕਮਲਾ ਦੇਵੀ (60) ਪਤਨੀ ਮਰਹੂਮ ਸੇਵਾਮੁਕਤ ਸੂਬੇਦਾਰ ਕਰਨ ਸਿੰਘ ਵਜੋਂ ਹੋਈ ਹੈ। ਗੁਆਂਢੀਆਂ ਮੁਤਾਬਕ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇ ਕੇ ਭੱਜਣ ਵਾਲੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ।
ਇਸ ਘਟਨਾ ਬਾਰੇ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਗਲੀ ਵਿੱਚ ਦੋਸ਼ੀਆਂ ਨੂੰ ਭੱਜਦੇ ਹੋਏ ਦੇਖਿਆ ਗਿਆ ਤਾਂ ਉਨ੍ਹਾਂ ਨੇ ਰੌਲਾ ਪਾਇਆ ਪਰ ਇਸ ਤੋਂ ਪਹਿਲਾਂ ਉਹ ਉੱਥੋਂ ਫਰਾਰ ਹੋ ਚੁੱਕੇ ਸੀ ਇਸ ਤੋਂ ਬਾਅਦ ਜਦੋਂ ਉਨ੍ਹਾਂ ਦੇ ਕਮਲਾ ਦੇਵੀ ਦੇ ਘਰ ਜਾ ਕੇ ਵੇਖਿਆ ਤਾਂ ਉਹ ਘਰ ਨਹੀਂ ਸੀ ਪਰ ਉਸ ਦੇ ਕਮਰੇ ਵਿੱਚ ਖ਼ੂਨ ਹੀ ਖ਼ੂਨ ਹੋਇਆ ਪਿਆ ਸੀ ਨਾਲ ਹੀ ਇੱਕ ਲੋਹੇ ਦੀ ਰਾਡ ਪਈ ਹੋਈ ਸੀ।
ਗੁਆਢੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਕਮਲਾ ਦੇਵੀ ਨੂੰ ਆਸੇ ਪਾਸੇ ਦੇਖਿਆ ਤੇ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੌਰਾਨ ਉਨ੍ਹਾਂ ਨੇ ਜਦੋੰ ਗਟਰ ਦਾ ਢੱਕਣ ਚੁੱਕ ਕੇ ਦੇਖਿਆ ਤਾਂ ਕਮਲਾ ਦੇਵੀ ਉਸ ਵਿੱਚ ਲਟਕ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਬੁਰੀ ਹਾਲਤ ਵਿੱਚ ਔਰਤ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਉਨ੍ਹਾਂ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵਾਲਿਆਂ ਨੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਮੇਜਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਦੇ ਬਿਆਨਾਂ 'ਤੇ ਪ੍ਰੇਮ ਚੰਦ ਉਰਫ਼ ਮਿੱਠਣ ਵਾਸੀ ਅਵਾਂਖਾ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















