Thief in banur: ਬਨੂੜ ਦੇ ਨੇੜਲੇ ਪਿੰਡ ਮਠਿਆੜਾ ਦੇ ਵਸਨੀਕ ਕਸ਼ਮੀਰ ਸਿੰਘ ਦੇ ਘਰ ’ਚੋਂ ਅਣਪਛਾਤੇ ਵਿਅਕਤੀਆਂ ਵਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਣਪਛਾਤੇ ਵਿਅਕਤੀਆਂ ਨੇ ਲੱਖਾਂ ਰੁਪਏ ਦਾ ਸੋਨਾ ਚੋਰੀ ਕੀਤੀ ਜਿਸ ਤੋਂ ਬਾਅਦ ਉਹ ਫਰਾਰ ਹੋ ਗਏ।


ਜਾਣਕਾਰੀ ਦਿੰਦਿਆਂ ਪੀੜਤ ਕਸ਼ਮੀਰ ਸਿੰਘ ਨੇ ਦੱਸਿਆ ਕਿ ਘਟਨਾ ਸਵੇਰੇ 10 ਤੋਂ 11 ਵਜੇ ਦੇ ਵਿਚਾਲੇ ਵਾਪਰੀ ਹੈ। ਉਸ ਦੀ ਪਤਨੀ 9 ਵਜੇ ਦੇ ਕਰੀਬ ਰੋਜ਼ਾਨਾ ਦੀ ਤਰ੍ਹਾਂ ਪਿੰਡ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ’ਚ ਸ਼ਾਮਲ ਹੋਣ ਲਈ ਗਈ ਸੀ। ਇਸ ਤੋਂ ਮਗਰੋਂ ਕਰੀਬ 10 ਵਜੇ ਉਹ ਆਪਣੇ ਮਕਾਨ ਨੂੰ ਜਿੰਦਰਾ ਲਗਾ ਕੇ ਬਨੂੜ ਨੂੰ ਚਲੇ ਗਏ।


ਉਨ੍ਹਾਂ ਦੱਸਿਆ ਕਿ 11 ਵਜੇ ਦੇ ਕਰੀਬ ਜਦੋਂ ਉਸ ਦੀ ਪਤਨੀ ਗੁਰਦੁਆਰਾ ਸਾਹਿਬ ਤੋਂ ਘਰ ਪਹੁੰਚੀ ਤਾਂ ਦੇਖਿਆ ਕਿ ਘਰ ਦਾ ਮੁੱਖ ਦਰਵਾਜ਼ਾ ਖੁੱਲ੍ਹਾ ਪਿਆ ਸੀ। ਉਸ ਦੀ ਪਤਨੀ ਅੰਦਰ ਵੜੀ ਤਾਂ ਦੇਖਿਆ ਕਿ ਅਲਮਾਰੀਆਂ, ਬੈੱਡਾਂ ’ਤੇ ਪੇਟੀਆਂ ’ਚੋਂ ਸਾਮਾਨ ਖਿਲਰਿਆ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਮੈਨੂੰ ਫੋਨ ਕੀਤਾ। ਜਦੋਂ ਉਹ ਆਪਣੇ ਘਰ ਪਹੁੰਚੇ ਤਾਂ ਦੇਖਿਆ ਕਿ ਅਲਮਾਰੀ ’ਚ ਪਈ 18 ਤੋਲੇ ਸੋਨੇ ਦੇ ਗਹਿਣੇ ਅਤੇ 45 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ।


ਇਹ ਵੀ ਪੜ੍ਹੋ: Lawrence Bishnoi: 200 ਕਰੋੜ ਦੀ ਹੈਰੋਇਨ ਨਾਲ ਲਾਰੈਂਸ ਬਿਸ਼ਨੋਈ ਦਾ ਕੀ ਕੁਨੈਕਸ਼ਨ? ਹੁਣ ਗੈਂਗਸਟਰ ਨੂੰ ਰਿੜਕੇਗਾ ਗੁਜਰਾਤ ਦਾ ਅਤਿਵਾਦ ਵਿਰੋਧੀ ਦਸਤਾ


ਪੀੜਤ ਪਰਿਵਾਰ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਮੁੱਖ ਦਰਵਾਜ਼ੇ, ਬੈੱਡਾਂ, ਅਲਮਾਰੀ ਤੇ ਪੇਟੀਆਂ ਨੂੰ ਚਾਬੀਆਂ ਨਾਲ ਖੋਲ੍ਹਿਆ ਗਿਆ ਹੈ। ਕਸ਼ਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਇਸ ਘਟਨਾ ਦੀ ਬਾਰੇ ਜਾਣਕਾਰੀ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਤੇ ਥਾਣਾ ਬਨੂੜ ਪੁਲਿਸ ਨੂੰ ਦਿੱਤੀ। ਪੀੜਤ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ 11 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ ਹੋ ਗਿਆ ਹੈ। ਇਸ ਤੋਂ ਬਾਅਦ ਥਾਣਾ ਬਨੂੜ ਦੀ ਪੁਲਿਸ ਨੇ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। ਘਟਨਾ ਤੋਂ ਬਾਅਦ ਪੁਲਿਸ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਵਿਗੜੀ ਤਬੀਅਤ ,ਹਸਪਤਾਲ 'ਚ ਭਰਤੀ