ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਪੁਲਿਸ ਥਾਣਾ ਧਾਰੀਵਾਲ ਦੇ ਅਧੀਨ ਪੈਂਦੇ ਪਿੰਡ ਸੋਹਲ ਵਿਚ ਚੋਰਾਂ ਵੱਲੋਂ ਘਰ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ ਹਨ। ਇਤਲਾਹ ਮਿਲਦੇ ਹੀ ਮੌਕੇ 'ਤੇ ਪੁਹੰਚੀ ਪੁਲਿਸ ਪਾਰਟੀ ਵੱਲੋਂ ਕੇਸ ਦਰਜ ਕਰਦੇ ਹੋਏ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੀਸੀਟੀਵੀ ਵਿੱਚ ਚੋਰ ਗਲੀ ਵਿਚ ਘੁੰਮਦਾ ਨਜਰ ਆ ਰਿਹਾ ਹੈ। ਘਰ ਦੇ ਮਾਲਿਕ ਪੀੜਤ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸਦੀ ਪਤਨੀ ਬਜ਼ਾਰ ਗਏ ਹੋਏ ਸੀ ਅਤੇ ਜਦੋਂ ਉਹ ਘਰ ਵਾਪਿਸ ਆਏ ਤਾਂ ਘਰ ਦੇ ਅੰਦੂਰਨੀ ਤਾਲੇ ਟੁੱਟੇ ਹੋਏ ਸੀ ਅਤੇ ਅੰਦਰ ਕਮਰਿਆਂ ਵਿੱਚ ਪਈਆਂ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸੀ। ਉਨ੍ਹਾਂ ਮੁਤਾਬਿਕ ਚੋਰ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ ਹਨ।
ਉਨ੍ਹਾਂ ਦੱਸਿਆ ਕਿ ਉਹਨਾਂ ਦੀ ਬੇਟੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਾਰਨ ਗਹਿਣੇ ਅਤੇ ਨਗਦੀ ਦੋ ਦਿਨ ਪਹਿਲਾਂ ਹੀ ਬੈਂਕ 'ਚੋਂ ਕਢਵਾ ਕੇ ਘਰ ਲਿਆਇਆ ਸੀ। ਓਧਰ ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦਸਦੇ ਕਿਹਾ ਕਿ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ ਅਤੇ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।